ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਿਜਲੀ ਵਿਭਾਗ ‘ਚ ਕੱਢੀਆਂ ਨੌਕਰੀਆਂ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਉਮੀਦਵਾਰਾਂ ਦੀ ਭਰਤੀ ਨਾਲ ਸਬੰਧਤ ਇਕ ਹੋਰ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਭਰਤੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਕੀਤੀ ਜਾਣੀ ਹੈ। ਜਿਸ ਰਾਹੀਂ ਕੁੱਲ 1690 ਅਸਾਮੀਆਂ ‘ਤੇ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੀ ਅਧਿਕਾਰਤ ਵੈੱਬਸਾਈਟ pspcl.in ‘ਤੇ ਅਸਿਸਟੈਂਟ ਲਾਈਨਮੈਨ ਦੀਆਂ ਅਸਾਮੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਕੌਣ -ਕੌਣ ਕਰ ਸਕਦਾ ਅਪਲਾਈ –
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਨ੍ਹਾਂ ਅਸਾਮੀਆਂ ਨਾਲ ਸਬੰਧਤ ਵਿਸਤ੍ਰਿਤ ਇਸ਼ਤਿਹਾਰ ਅਜੇ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ, ਪਰ ਜਾਣਕਾਰੀ ਅਨੁਸਾਰ 18 ਤੋਂ 37 ਸਾਲ ਦੇ ਉਮੀਦਵਾਰ ਜਿਨ੍ਹਾਂ ਕੋਲ ਆਈਟੀਆਈ ਸਰਟੀਫਿਕੇਟ ਹੈ, ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ।
ਦੇਖੋ ਕਿੰਨੀ ਹੋਵੇਗੀ ਤਨਖਾਹ –
ਇਨ੍ਹਾਂ ਅਸਾਮੀਆਂ ‘ਤੇ ਚੁਣੇ ਜਾਣ ਤੋਂ ਬਾਅਦ ਉਮੀਦਵਾਰਾਂ ਨੂੰ ਮਹੀਨੇ ਦੇ 6400-20200 + 3400 ਗ੍ਰੇਡ ਪੇਅ ਮੁਤਾਬਕ ਤਨਖਾਹ ਮਿਲੇਗੀ।