Punjab-Chandigarh

28 ਮਈ ਦਿਨ ਐਤਵਾਰ ਨੂੰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੱਗਣਗੇ ਕੈਂਪ : ਸਿਵਲ ਸਰਜਨ ਡਾ. ਰਮਿੰਦਰ ਕੌਰ

ਪਟਿਆਲਾ, 26 ਮਈ:
  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਸਬ ਰਾਸ਼ਟਰੀ ਟੀਕਾਕਰਨ ਦਿਵਸ ਤਹਿਤ ਪਲਸ ਪੋਲੀਓ ਮੁਹਿੰਮ 28 ਤੋਂ 30 ਮਈ ਦੇ ਸਬੰਧ ਵਿਚ ਸਿਵਲ ਸਰਜਨ ਡਾ. ਰਮਿੰਦਰ ਕੌਰ  ਵੱਲੋਂ ਅੱਜ ਪਲਸ ਪੋਲੀਓ ਮੁਹਿੰਮ ਦੇ ਪ੍ਰਚਾਰ ਲਈ ਦਫ਼ਤਰ ਸਿਵਲ ਸਰਜਨ ਤੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਡਾ. ਰਮਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਰਿਕਸ਼ਿਆਂ ਦਾ ਪ੍ਰਬੰਧ ਸਿਹਤ ਵਿਭਾਗ ਵੱਲੋਂ ਵੱਖ-ਵੱਖ ਮੁਹੱਲਿਆਂ, ਸਲੱਮ ਏਰੀਆ, ਫ਼ੈਕਟਰੀ ਏਰੀਆ, ਕਲੋਨੀਆਂ ਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਪੋਲੀਓ ਮੁਹਿੰਮ ਦਾ ਪ੍ਰਚਾਰ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ 0-5 ਸਾਲ ਤੱਕ ਦੇ ਸਾਰੇ 1,82,295 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ 28 ਮਈ ਦਿਨ ਐਤਵਾਰ ਨੂੰ ਜ਼ਿਲ੍ਹੇ ਵਿੱਚ ਜਗ੍ਹਾ ਜਗ੍ਹਾ ਬੱਚਿਆਂ ਨੂੰ ਦਵਾਈ ਪਿਲਾਉਣ ਲਈ 920 ਬੂਥ ਲਗਾਏ ਜਾਣਗੇ  ਅਤੇ 32 ਟਰਾਂਜ਼ਿਟ ਪੁਆਇੰਟ ਬਣਾਏ ਜਾਣਗੇ। ਇਸ ਤੋ ਇਲਾਵਾ 25 ਮੋਬਾਇਲ ਟੀਮਾਂ ਵੀ ਬਣਾਈਆਂ ਗਈਆਂ ਹਨ, ਜਿਹੜੀਆਂ ਝੁੰਗੀ ਝੋਂਪੜੀਆਂ, ਮੈਰਿਜ ਪੈਲੇਸਾਂ, ਭੱਠਿਆਂ, ਪਥੇਰਾ, ਦਾਣਾ ਮੰਡੀਆਂ, ਸ਼ੈਲਰਾਂ ਤੇ ਨਵੀਂਆਂ ਉਸਾਰੀ ਅਧੀਨ ਇਮਾਰਤਾਂ ਵਿਚ ਰਹਿੰਦੇ ਮਜ਼ਦੂਰਾਂ ਦੇ ਬੱਚਿਆ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣਗੀਆਂ। ਇਹਨਾਂ ਦੇ ਕੰਮ ਕਾਜ ਦੀ ਦੇਖਰੇਖ ਕਰਨ ਲਈ 193 ਸੁਪਰਵਾਈਜ਼ਰ ਲਗਾਏ ਗਏ ਹਨ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਗਪਾਲਇੰਦਰ ਸਿੰਘ ਨੇ ਅਪੀਲ ਕੀਤੀ ਕਿ ਉਹ ਮੁਹਿੰਮ ਦੌਰਾਨ ਆਪਣੇ 0-5 ਸਾਲ ਤੱਕ ਦੇ ਬੱਚਿਆ ਨੂੰ ਪੋਲੀਓ ਦੀ ਨਾ-ਮੁਰਾਦ ਬਿਮਾਰੀ ਤੋ ਬਚਾਉਣ ਲਈ ਪੋਲੀਓ ਵੈਕਸੀਨ ਜ਼ਰੂਰ ਪਿਲਾਉਣ। ਉਹਨਾਂ ਦੱਸਿਆ ਕਿ 28 ਮਈ ਦਿਨ ਐਤਵਾਰ ਨੂੰ ਹਰੇਕ ਪਿੰਡ/ਸ਼ਹਿਰ, ਜਨਤਕ ਥਾਂਵਾਂ ਤੇ ਲੋੜ ਅਨੁਸਾਰ ਬੂਥ ਲਗਾਏ ਜਾਣਗੇ ਅਤੇ ਜੋ ਬੱਚੇ ਕਿਸੇ ਕਾਰਨ 28 ਮਈ ਦਿਨ ਐਤਵਾਰ ਨੂੰ ਇਹਨਾਂ ਬੂਥਾਂ ਤੇ ਬੂੰਦਾਂ ਪੀਣ ਤੋਂ ਵਾਂਝੇ ਰਹਿ ਜਾਣਗੇ ਉਨ੍ਹਾਂ ਨੂੰ 29 ਮਈ ਅਤੇ 30 ਮਈ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਪੋਲੀਓ ਰੋਕੂ ਵੈਕਸੀਨ ਦੀਆਂ ਬੂੰਦਾਂ ਪਿਲਾਉਣਗੀਆਂ।
  ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜਗਪਾਲਇੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਰਚਨਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਜੇ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਸੂਮੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕ੍ਰਿਸ਼ਨ ਕੁਮਾਰ, ਡਿਪਟੀ ਮਾਸ ਮੀਡੀਆ ਅਫ਼ਸਰ ਭਾਗ ਸਿੰਘ ਅਤੇ ਜਸਜੀਤ ਕੌਰ, ਜ਼ਿਲ੍ਹਾ ਬੀ.ਸੀ.ਸੀ ਕੁਆਰਡੀਨੇਟਰ ਜਸਵੀਰ ਕੌਰ ਅਤੇ ਸਟਾਫ਼ ਹਾਜ਼ਰ ਸੀ ।

Spread the love

Leave a Reply

Your email address will not be published. Required fields are marked *

Back to top button