Punjab-Chandigarh

ਮੁੱਖ ਮੰਤਰੀ ਵੱਲੋਂ ਵਿੱਤ ਵਿਭਾਗ ਨੂੰ 3 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਸੋਧੀ ਹੋਈ ਪੈਨਸ਼ਨ ਦੀ 1887 ਕਰੋੜ ਰੁਪਏ ਦੀ ਅਦਾਇਗੀ ਕਰਨ ਦੇ ਹੁਕਮ

ਸੂਬਾ ਭਰ ਦੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿੱਤ ਵਿਭਾਗ ਨੂੰ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਮੌਜੂਦਾ ਵਿੱਤੀ ਸਾਲ ਦੌਰਾਨ ਤਿੰਨ ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਇਕ ਜੁਲਾਈ, 2021 ਤੋਂ 1887 ਕਰੋੜ ਰੁਪਏ ਦੀ ਵਾਧੂ ਰਾਸ਼ੀ ਨਾਲ ਸੋਧੀ ਹੋਈ ਪੈਨਸ਼ਨ ਦੀ ਅਦਾਇਗੀ ਕਰਨ ਦੇ ਆਦੇਸ਼ ਦਿੱਤੇ ਹਨ।

        ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਦੇ ਮੁਤਾਬਕ ਸ. ਚੰਨੀ ਨੇ ਇਸ ਸਬੰਧੀ ਫਾਈਲ ਉਤੇ ਅੱਜ ਸੇਵੇਰ ਸਹੀ ਪਾ ਦਿੱਤੀ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਲੀਵ ਇਨਕੈਸ਼ਮੈਂਟ ਅਤੇ ਗ੍ਰੈਚੂਇਟੀ ਸਮੇਤ ਸੇਵਾ-ਮੁਕਤ ਲਾਭ ਦੇਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਕਿਸ਼ਤਾਂ ਵਿਚ ਅਦਾਇਗੀ ਕਰਨ ਦੇ ਪਹਿਲੇ ਫੈਸਲੇ ਦੀ ਬਜਾਏ ਹੁਣ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਇਕ ਜਨਵਰੀ, 2016 ਤੋਂ 30 ਜੂਨ, 2021 ਦਰਮਿਆਨ ਸੇਵਾ-ਮੁਕਤ ਹੋਏ ਲਗਪਗ 42,600 ਨੂੰ 915 ਕਰੋੜ ਰੁਪਏ ਦੀ ਅਦਾਇਗੀ ਇਕ ਵਾਰ ਹੀ ਕਰ ਦਿੱਤੀ ਜਾਵੇਗੀ।

        ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਸੂਬੇ ਦੇ ਖਜ਼ਾਨੇ ਉਤੇ ਕੁੱਲ 2802 ਕਰੋੜ ਰੁਪਏ ਦਾ ਬੋਝ ਪਵੇਗਾ।

Spread the love

Leave a Reply

Your email address will not be published. Required fields are marked *

Back to top button