ਪੰਜਾਬ ਸਰਕਾਰ ਅੰਮ੍ਰਿਤਸਰ ਵਿਖੇ ਕੁੱਤਿਆਂ ਦੀ ਨਸਬੰਦੀ ਕਰਨ ਲਈ 3.19 ਕਰੋੜ ਰੁਪਏ ਖਰਚੇਗੀ: ਡਾ ਇੰਦਰਬੀਰ ਸਿੰਘ ਨਿੱਜਰ
Harpreet Kaur ( The Mirror Time )
ਚੰਡੀਗੜ੍ਹ, 23 ਅਪ੍ਰੈਲ :
ਪੰਜਾਬ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਲਈ 3.19 ਕਰੋੜ ਰੁਪਏ ਦਾ ਨਿਵੇਸ਼ ਕਰਕੇ ਆਪਣੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਇਹ ਐਲਾਨ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕੀਤਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ, ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਨਗਰ ਨਿਗਮ ਅੰਮ੍ਰਿਤਸਰ ਵਿਖੇ 20,000 ਕੁੱਤਿਆਂ ਦੀ ਨਸਬੰਦੀ ਕੀਤੀ ਜਾਵੇਗੀ, ਜਿਸ ‘ਤੇ ਲਗਭਗ 3.19 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਕਦਮ ਪਸ਼ੂ ਭਲਾਈ ਅਤੇ ਜਨਤਕ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਹਿੱਸਾ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੰਮ੍ਰਿਤਸਰ ਵਿਖੇ 20 ਹਜ਼ਾਰ ਕੁੱਤਿਆਂ ਦੀ ਨਸਬੰਦੀ ਕਰਨ ਦੀ ਇਸ ਪਹਿਲ ਕਦਮੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਡਾ. ਇੰਦਰਬੀਰ ਸਿੰਘ ਨਿੱਜਰ ਨੇ ਜ਼ੋਰ ਦੇ ਕੇ ਕਿਹਾ ਕਿ ਨਸਬੰਦੀ ਪ੍ਰੋਜੈਕਟ ਦਾ ਉਦੇਸ਼ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਸੁਰੱਖਿਅਤ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਮੁੱਖ ਮੰਤਰੀ ਭਗਵੰਤ ਮਾਨ ਦੇ ਇੱਕ ਸੁਰੱਖਿਅਤ ਅਤੇ ਵਧੇਰੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਦੇ ਵਿਜ਼ਨ ਦੇ ਅਨੁਸਾਰ ਹੈ।
ਪੰਜਾਬ ਸਰਕਾਰ ਦਾ ਅੰਮ੍ਰਿਤਸਰ ਵਿੱਚ ਕੁੱਤਿਆਂ ਦੀ ਨਸਬੰਦੀ ਵਿੱਚ ਨਿਵੇਸ਼ ਕਰਨ ਦਾ ਫੈਸਲਾ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਅਤੇ ਇੱਥੋਂ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਇੱਕ ਸ਼ਲਾਘਾਯੋਗ ਕਦਮ ਹੈ। ਇਸ ਪਹਿਲਕਦਮੀ ਦਾ ਖੇਤਰ ਵਿੱਚ ਮਨੁੱਖਾਂ ਅਤੇ ਜਾਨਵਰਾਂ ਦੋਵਾਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਸਕਾਰਾਤਮਕ ਪ੍ਰਭਾਵ ਪੈਣ ਦੀ ਉਮੀਦ ਹੈ।
———–