ਨਸ਼ਾ ਛੱਡ ਰਹੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ’ਚ ਲਿਆਉਣ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ; ਸਾਕੇਤ ਵਿਖੇ ਫਾਸਟ ਫੂਡ ਟ੍ਰੇਨਿੰਗ ਕੋਰਸ ਕੀਤਾ ਸ਼ੁਰੂ

ਪਟਿਆਲਾ, 2 ਜੁਲਾਈ:
ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮਕਸਦ ਨਾਲ ਇਲਾਜ ਦੌਰਾਨ ਹੀ ਕਿੱਤਾ ਮੁਖੀ ਕੋਰਸ ਦੀ ਟਰੇਨਿੰਗ ਦੇਣ ਦੀ ਪਹਿਲ ਕਦਮੀ ਕੀਤੀ ਗਈ ਹੈ, ਜਿਸ ਤਹਿਤ ਸਾਕੇਤ ਨਸ਼ਾ ਮੁਕਤੀ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਆਰਸੇਟੀ ਦੇ ਸਹਿਯੋਗ ਨਾਲ ਨਸ਼ਾ ਛੱਡਣ ਲਈ ਦਾਖਲ ਹੋਏ ਵਿਅਕਤੀਆਂ ਨੂੰ 12 ਦਿਨਾਂ ਦਾ ਫਾਸਟ ਫੂਡ ਟਰੇਨਿੰਗ ਕੋਰਸ ਅੱਜ ਸ਼ੁਰੂ ਕਰਵਾਇਆ ਗਿਆ।
ਸਾਕੇਤ ਦੇ ਪ੍ਰੋਜੈਕਟ ਕੋਆਰਡੀਨੇਟਰ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਾਸਟ ਫੂਡ ਟਰੇਨਿੰਗ ਕੋਰਸ ਸਾਕੇਤ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ 25 ਪ੍ਰਾਰਥੀਆਂ ਵੱਲੋਂ ਟਰੇਨਿੰਗ ਪ੍ਰਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੇਨਿੰਗ ਆਰਸੇਟੀ ਦੇ ਮਾਹਰ ਟਰੇਨਰਾਂ ਵੱਲੋਂ ਪ੍ਰਦਾਨ ਕੀਤੀ ਜਾਵੇਗੀ ਅਤੇ ਟਰੇਨਿੰਗ ਦਾ ਸਰਟੀਫਿਕੇਟ ਵੀ ਸਫਲ ਪ੍ਰਾਰਥੀ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਆਰਸੇਟੀ ਵੱਲੋਂ ਪ੍ਰਾਰਥੀ ਨੂੰ ਆਪਣਾ ਕੰਮ ਸ਼ੁਰੂ ਕਰਨ ਲਈ ਮਦਦ ਦੇ ਨਾਲ ਨਾਲ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਆਰਸੇਟੀ ਪਟਿਆਲਾ ਵੱਲੋਂ ਪ੍ਰਾਰਥੀਆਂ ਨੂੰ ਟਰੇਨਿੰਗ ਕੋਰਸ ਦੀਆਂ ਕਿੱਟਾਂ ਵੀ ਪ੍ਰਦਾਨ ਕੀਤੀਆਂ ਗਈਆਂ।
ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਇਥੇ ਦਾਖਲ ਵਿਅਕਤੀਆਂ ਨੂੰ ਸਮਾਜ ਦੀ ਮੁਖ ਧਾਰਾ ਵਿੱਚ