Punjab-ChandigarhTop News

ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨੂੰ ਫਾਇਰ ਟੈਂਡਰ ਗੱਡੀਆ ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ

ਚੰਡੀਗੜ੍ਹ, 20 ਦਸੰਬਰ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਪੁਰੀ ਤਰ੍ਹਾਂ ਯਤਨਸ਼ੀਲ ਹੈ।

ਇਸ ਦਿਸ਼ਾ ਵਿਚ ਕੰਮ ਕਰਦੇ ਹੋਏ, ਸਥਾਨਕ ਸਰਕਾਰਾਂ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ, ਉਮਾਂ ਸ਼ੰਕਰ ਗੁੱਪਤਾ ਦੀ ਮੌਜੂਦਗੀ ਵਿਚ ਅੱਜ ਮਿਉਸੀਪਲ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਨਗਰ ਨਿਗਮਾਂ ਅਤੇ ਨਗਰ ਕੌਸਲਾਂ ਨੂੰ ਫਾਇਰ ਟੈਂਡਰ ਗੱਡੀਆਂ ਰਵਾਨਾ ਕਰਨ ਲਈ ਹਰੀ ਝੰਡੀ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ, ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਫਾਇਰ ਸਟੇਸ਼ਨਾਂ ਨੂੰ ਅਪ-ਗ੍ਰੇਡ ਕਰਨ ਦੇ ਮਕੱਸਦ ਨਾਲ 16 ਫਾਇਰ ਟੈਂਡਰ ਗੱਡੀਆਂ ਖਰੀਦੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਦਾ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਕ-ਇਕ ਮਿੰਨੀ ਐਡਵਾਂਸ ਰੈਸਕਿਉ ਟੈਂਡਰ ਸੰਗਰੂਰ, ਬਠਿੰਡਾ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਫਾਇਰ ਸਟੇਸ਼ਨਾਂ ਲਈ ਰਵਾਨਾ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਮਲਟੀਪਰਪਜ ਫਾਇਰ ਟੈਂਡਰ ਨੰਗਲ, ਬਠਿੰਡਾ, ਕੋਟਕਪੁਰਾ, ਸੁਲਤਾਨਪੁਰ ਲੋਧੀ ਅਤੇ ਮੁਕੇਰੀਆਂ ਲਈ ਰਵਾਨਾ ਕੀਤੇ ਗਏ ਹਨ।

ਇਸ ਤੋਂ ਇਲਵਾ ਕੁਇੱਕ ਰਿਸਪੋਂਸ ਵਹੀਕਲ ਬਰਨਾਲਾ, ਧੂਰੀ, ਸੁਲਤਾਨਪੁਰ ਲੋਧੀ, ਜੀਰਕਪੁਰ ਅਤੇ ਖਰੜ ਲਈ ਰਵਾਨਾ ਕੀਤੀਆਂ ਗਈਆਂ।

ਮੰਤਰੀ ਨੇ ਫਾਇਰ ਸਟੇਸ਼ਨਾਂ ਦੇ ਇੰਚਾਰਜਾਂ/ਫਾਇਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਹਨਾਂ ਫਾਇਰ ਟੈਂਡਰਾਂ ਦਾ ਰੱਖ-ਰਖਾਵ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਾਲ ਹੀ ਹਦਾਇਤ ਕੀਤੀ ਕਿ ਇਹਨਾਂ ਫਾਇਰ ਟੈਂਡਰਾਂ ਦੀ ਰਜਿਸਟ੍ਰੇਸ਼ਨ ਸਬੰਧਤ ਕਮਿਸ਼ਨਰ, ਨਗਰ ਨਿਗਮ ਅਤੇ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੇ ਨਾਮ ਤੇ ਕਰਵਾਈ ਜਾਵੇ।

ਮੰਤਰੀ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਵਿਸ਼ੇਸ ਤਰਜੀਹ ਦੇ ਰਹੀ ਹੈ ਅਤੇ ਉਹਨਾਂ ਦੀ ਭਲਾਈ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।

Spread the love

Leave a Reply

Your email address will not be published. Required fields are marked *

Back to top button