Punjab-ChandigarhTop NewsUncategorized

ਸੰਧਵਾਂ ਵੱਲੋਂ ਆਪਣੇ ਹਮ-ਜਮਾਤੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਅਪੀਲ

ਚੰਡੀਗੜ, 14 ਸਤੰਬਰ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਬਿਦਰ (ਕਰਨਾਟਿਕ) ਦੇ ਆਪਣੇ ਹਮ-ਜਮਾਤੀਆਂ ਨਾਲ  ਕਾਲਜ ਦੇ ਦਿਨਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਕੈਨੇਡਾ ਦੇ ਦੌਰੇ ’ਤੇ ਗਏ ਸ੍ਰੀ ਸੰਧਵਾਂ ਨੇ ਬੀਤੀ ਸ਼ਾਮ ਆਪਣੇ ਹਮ-ਜਮਾਤੀਆਂ ਨਾਲ ਮਿਲਣੀ ਕੀਤੀ। ਇਸ ਦੌਰਾਨ ਉਨਾਂ ਨੇ ਵਿਦਿਆਰਥੀ ਜੀਵਨ ਅਤੇ ਵਿਦਿਆਰਥੀ ਸੰਘਰਸ਼ਾਂ ਦੀਆ ਪੁਰਾਣੀਆਂ ਯਾਦਾਂ ਤਾਜੀਆਂ ਕੀਤੀਆਂ। ਵਿਦਿਆਰਥੀਆਂ ਦੀ ਇਸ ਮਹਿਫ਼ਲ ਦੌਰਾਨ ਭਾਵਨਾਤਮਿਕ ਸਾਂਝ ਭਾਰੂ ਰਹੀ। ਇਸ ਦੌਰਾਨ ਸ੍ਰੀ ਸੰਧਵਾਂ ਨੇ ਸੂਬੇ ਦੀ ਸ਼ਾਨ ਬਹਾਲ ਕਰਨ ਤੇ ਇਸ ਨੂੰ ਮੁੜ ‘ਰੰਗਲਾ ਪੰਜਾਬ’ ਬਨਾਉਣ ਲਈ ਆਪਣੇ ਸਾਥੀਆਂ ਦੇ ਸੁਝਾਅ ਮੰਗੇ ਅਤੇ ਉਨਾਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਅਪੀਲ ਕੀਤੀ। ਸ੍ਰੀ ਸੰਧਵਾਂ ਨੇ ਕਿਹਾ ਕਿ ਉਨਾਂ ਕੋਲ ਇੰਜੀਨੀਅਰਿੰਗ ਦੀ ਅਹਿਮ ਪੜਾਈ ਕਰਨ ਅਤੇ ਉਸ ਤੋਂ ਬਾਅਦ ਵੱਖ ਵੱਖ ਖੇਤਰਾਂ ਵਿੱਚ ਕੰਮ ਕਰਨ ਦਾ ਵੱਡਾ ਤਜਰਬਾ ਹੈ ਅਤੇ ਇਸ ਤਜਰਬੇ ਦਾ ਲਾਜ਼ਮੀ ਤੌਰ ’ਤੇ ਪੰਜਾਬ ਨੂੰ ਫਾਇਦਾ ਹੋਣਾ ਚਾਹੀਦਾ ਹੈ। ਪੰਜਾਬੀ ਹੋਣ ਦੇ ਨਾਤੇ ਉਨਾਂ ਦੀ ਜ਼ਿੰਮੇਂਵਾਰੀ ਬਣਦੀ ਹੈ ਕਿ ਉਹ ਪੰਜਾਬ ਦੇ ਵਿਕਾਸ ਵਿੱਚ ਆਪਣੀ ਬਣਦੀ ਭੂਮਿਕਾ ਨਿਭਾਉਣ।

ਸ੍ਰੀ ਸੰਧਵਾਂ ਦੇ ਕੈਨੇਡਾ ਵਿੱਚ ਵੱਸਦੇ ਹਮ-ਜਮਾਤੀਆਂ ਨੇ ਉਨਾਂ ਦਾ ਕੈਨੇਡਾ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਅਤੇ ਉਨਾਂ ਨੇ ਸੂਬੇ ਦੇ ਵਿਕਾਸ ਵਿੱਚ ਹਰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਸ੍ਰੀ ਸੰਧਵਾਂ ਨੇ ਕਿਹਾ ਕਿ ਉਨਾਂ ਨੂੰ ਆਪਣੇ ਹਮ-ਜਮਾਤੀਆਂ ਨਾਲ ਮਿਲ ਕੇ ਬਹੁਤ ਵਧੀਆ ਲੱਗਾ ਅਤੇ ਉਹ ਹੁਣ ਲਗਾਤਾਰ ਆਪਣੇ ਸਾਥੀਆਂ ਨੂੰ ਮਿਲਦੇ ਰਹਿਣਗੇ।

Spread the love

Leave a Reply

Your email address will not be published. Required fields are marked *

Back to top button