Punjab-ChandigarhTop NewsWorld
ਨਾਭਾ ਦੀ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ ‘ਚ ਮੱਲਾਂ ਮਾਰੀਆਂ, ਪੰਜਾਬ ਸਰਕਾਰ ਦੇਵੇਗੀ 40 ਲੱਖ ਦਾ ਨਕਦ ਇਨਾਮ

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਖੇਡ ਵਿਭਾਗ ਦੀ ਨੀਤੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਇਸ ਮਾਣਮੱਤੀ ਖਿਡਾਰੀ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖਾਸ ਕਰਕੇ ਸਾਡੀਆਂ ਲੜਕੀਆਂ ਨੂੰ ਉਤਸ਼ਾਹਿਤ ਕਰੇਗੀ।

ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਨੇ ਰਾਸ਼ਟਰਮੰਡਲ ਖੇਡਾਂ 2022 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਪੰਜਾਬ ਸਰਕਾਰ ਨੇ ਨਾਭਾ ਨੇੜਲੇ ਪਿੰਡ ਮੇਹਸ ਦੀ ਹਰਜਿੰਦਰ ਕੌਰ ਨੂੰ 40 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।