Punjab-Chandigarh

ਪਾਰਟੀ ਨੂੰ ਰਵਾਇਤੀ ਕਦਰਾਂ ਕੀਮਤਾਂ ਤੇ ਨੌਜਵਾਨਾਂ ਦੀਆਂ ਆਸਾਂ ਮੁਤਾਬਕ ਪੁਨਰਗਠਨ ਕਰਕੇ ਸੁਰਜੀਤ ਕੀਤਾ ਜਾਵੇਗਾ :– ਰਾਜੂ ਖੰਨਾ

ਪੰਜਾਬ ਦਾ ਵਿਕਾਸ ਤੇ ਤਰੱਕੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਈ

Ajay Verma (The Mirror Time)

ਪਟਿਆਲਾ,29 ਜੁਲਾਈ 

 ਚੋਣਾਂ ਦੇ ਨਤੀਜਿਆਂ ਦੀ ਸਮੀਖਿਆ ਲਈ ਬਣਾਈ ਝੂੰਦਾਂ ਕਮੇਟੀ ਦੀਆਂ ਸਿਫਾਰਸ਼ਾਂ ’ਤੇ ਕੰਮ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਜੱਥੇਬੰਧਕ ਢਾਂਚੇ ਵਿੱਚ ਮਿਹਨਤੀ ਨੌਜਵਾਨਾਂ ਤੇ ਹਰ ਵਰਗ ਨੂੰ ਆਉਂਦੇ ਦਿਨਾਂ ਵਿੱਚ ਵਿਸ਼ੇਸ਼ ਸਥਾਨ ਦੇ ਕਿ ਪਾਰਟੀ ਅੰਦਰ ਸੇਵਾ ਕਰਨ ਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਾਜੂ ਖੰਨਾ ਨੇ ਅੱਗੇ ਕਿਹਾ ਕਿ ਬੀਤੇ ਦਿਨ ਅਕਾਲੀ ਦਲ ਦੀ ਕੋਰ ਕਮੇਟੀ, ਜੋ ਕਿ ਪਾਰਟੀ ਦੀ ਫੈਸਲਾ ਲੈਣ ਵਾਲੀ ਸਰਵਉਚ ਕਮੇਟੀ ਹੈ, ਨੇ ਝੂੰਦਾਂ ਕਮੇਟੀ ਦੀ ਰਿਪੋਰਟ ’ਤੇ ਵਿਚਾਰ ਵਟਾਂਦਰਾ ਕਰ ਕੇ ਇਸਨੂੰ ਪ੍ਰਵਾਨ ਕੀਤਾ ਸੀ ਤੇ ਇਸਦੀ ਸ਼ਲਾਘਾ ਵੀ ਕੀਤੀ ਸੀ ਤੇ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੂੰ ਸਿਫਾਰਸ਼ਾਂ ਲਾਗੁ ਕਰਨ ਲਈ ਲੋੜੀਂਦੇ ਕਦਮ ਚੁੱਕਣ ਦੇ ਅਧਿਕਾਰ ਵੀ ਦਿੱਤੇ ਸਨ। ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਕੇ ਨਵੇਂ ਸਿਰੇ ਤੋਂ ਬਣਾਇਆ ਜਾਵੇ ਅਤੇ ਪੰਥਕ ਤੇ ਪੰਜਾਬੀ ਹਿੱਤਾਂ ਤੇ ਕਦਰਾਂ ਕੀਮਤਾਂ ਅਨੁਸਾਰ ਪਾਰਟੀ ਵਿਚ ਨਵੀਂ ਰੂਹ ਫੂਕੀ ਜਾਵੇ ਤੇ ਅਜਿਹਾ ਕਰਦਿਆਂ ਪਾਰਟੀ ਦੇ ਹੇਠਲੇ ਪੱਧਰ ਦੇ ਵਰਕਰਾਂ, ਕੇਡਰ ਤੇ ਲੀਡਰਸ਼ਿਪ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਝੂੰਦਾ ਕਮੇਟੀ ਨੇ ਸਿਫਾਰਸ਼ ਕੀਤੀ ਸੀ ਕਿ ਪਾਰਟੀ ਵਿਚ ਨਵੀਂ ਰੂਹ ਫੂਕਣ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਨਵੇਂ ਸਿਰੇ ਤੋਂ ਪੁਨਰਗਠਨ ਕੀਤਾ ਜਾਵੇ। ਇਹ ਵੀ ਸਿਫਾਰਸ਼ ਕੀਤੀ ਗਈ ਸੀ ਕਿ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਵੇਲੇ ਪਾਰਟੀ ਤੇ ਇਸਦੇ ਗੌਰਵਮਈ ਇਤਿਹਾਸ ਮੁਤਾਬਕ ਕਦਰਾਂ ਕੀਮਤਾਂ ਦਾ ਖਿਆਲ ਵੀ ਰੱਖਿਆ ਜਾਵੇ। ਇਸ ਵਿਚ ਨੌਜਵਾਨਾਂ ਦੀਆਂ ਇੱਛਾਵਾਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੁਣ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਲਈ ਸੀਨੀਅਰ ਸਾਥੀਆਂ ਦੇ ਨਾਲ ਨਾਲ ,ਸਿੱਖ ਬੁੱਧੀਜੀਵੀਆ ਵਰਕਰਾਂ ਤੇ ਕੇਡਰ ਨਾਲ ਰਾਇ ਮਸ਼ਵਰਾ ਕਰਨਗੇ। ਸ ਬਾਦਲ ਵੱਖ ਵੱਖ ਪੰਜਾਬੀ ਤੇ ਪੰਥਕ ਸ਼ਖਸੀਅਤਾਂ ਖਾਸ ਤੌਰ ’ਤੇ ਬੁੱਧੀਜੀਵੀਆਂ, ਲੇਖਕਾਂ, ਧਾਰਮਿਕ ਤੇ ਸਿਆਸੀ ਬੁਲਾਰਿਆਂ, ਰਾਇ ਬਣਾਉਣ ਵਾਲਿਆਂ ਤੇ ਕਿਸਾਨਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਧਿਆਪਕਾਂ, ਵਪਾਰੀਆ, ਘਰੇਲੂ ਔਰਤਾਂ ਤੇ ਨੌਜਵਾਨ ਆਦਿ ਸਮੇਤ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨਾਲ ਰਾਇ ਮਸ਼ਵਰਾ ਵੀ ਕਰਨਗੇ। ਰਾਜੂ ਖੰਨਾ ਨੇ ਕਿਹਾ ਕਿ 

ਕਮੇਟੀ ਨੇ ਨੌਜਵਾਨਾਂ ਦੀਆਂ ਇੱਛਾਵਾਂ ਮੁਤਾਬਕ ਢਾਂਚਾ ਬਣਾਉਣ ਦੀ ਲੋੜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਤੇ ਉਹਨਾਂ ਨੂੰ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਵਿਚ ਪ੍ਰਮੁੱਖਤਾ ਨਾਲ ਪ੍ਰਤੀਨਿਧਤਾ ਦੇਣ ਦੀ ਗੱਲ ਵੀ ਕੀਤੀ ਹੈ।ਉਹਨਾਂ ਨੇ ਕਿਹਾ ਕਿ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਤੇ ਇਸਦਾ ਅਕਸ ਨੌਜਵਾਨਾਂ ਦੀਆਂ ਇੱਛਾਵਾਂ, ਸੁਫਨਿਆਂ ਤੇ ਟੀਚਿਆਂ ਦੇ ਨਾਲ ਨਾਲ ਰਵਾਇਤੀ ਸਿਧਾਂਤਾਂ, ਕਦਰਾਂ ਕੀਮਤਾਂ ਜੋ ਸਾਨੂੰ ਪੰਥ ਤੇ ਪੰਜਾਬ ਲਈ ਬੀਤੇ ਸਮੇਂ ਵਿਚ ਸੰਘਰਸ਼ ਕਰਦਿਆਂ ਮਿਲੇ, ਦੀ ਪ੍ਰਤੀਨਿਧਤਾ ਕਰਦਾ ਹੋਵੇਗਾ।  ਉਸਨੇ ਨਾਲ ਹੀ ਕਿਹਾ ਕਿ ਪੰਜਾਬ ਤੇ ਪੰਥ ਦੇ ਹਿੱਤ ਹਮੇਸ਼ਾ ਪਾਰਟੀ ਦੇ ਪੁਨਰਗਠਨ ਵੇਲੇ ਮਾਰਗ ਦਰਸ਼ਕ ਬਣੇ ਰਹਿਣਗੇ। ਰਾਜੂ ਖੰਨਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋਂ ਇੱਕ ਅਜਿਹੀ ਪਾਰਟੀ ਹੈ ਜਿਸ ਵੱਲੋਂ ਪੰਜਾਬ ਦੇ ਹਿੱਤਾਂ ਲਈ ਲੰਮੀਆਂ ਲੜਾਈਆਂ ਹੀ ਨਹੀਂ ਲੜੀਆਂ ਗਈਆਂ ਸਗੋਂ ਇਸ ਪਾਰਟੀ ਦੇ ਯੋਧੇ ਆਗੂਆਂ ਵੱਲੋਂ ਪੰਜਾਬ ਤੇ ਪੰਜਾਬੀਆਂ ਲਈ ਜੇਲ੍ਹਾਂ ਵੀ ਕੱਟੀਆਂ ਗਈਆਂ ਹਨ।ਇਸ ਤੋ ਇਲਾਵਾ ਜਦੋਂ ਵੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਉਸ ਸਮੇਂ ਹੀ ਪੰਜਾਬ ਅੰਦਰ ਵਿਕਾਸ ਦੇ ਵੱਡੇ ਵੱਡੇ ਕਾਰਜ਼ ਹੋਏ ਤੇ ਹਰ ਵਰਗ ਨੂੰ ਭਲਾਈ ਸਕੀਮਾਂ ਦਾ ਲਾਭ ਮਿਲਿਆ। ਉਹਨਾਂ ਕਿਹਾ ਕਿ ਅੱਜ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਸਾਨੂੰ ਸਾਰਿਆਂ ਨੂੰ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਦੇ ਹੋਏ ਪਾਰਟੀ ਦੀ ਪਿੱਠ ਤੇ ਡੱਟ ਕੇ ਖੜਨਾਂ ਚਾਹੀਦਾ ਹੈ।ਤਾ ਜੋ ਪੰਜਾਬ ਨੂੰ ਮੁੜ ਤਰੱਕੀ ਤੇ ਖੁਸ਼ਹਾਲੀ ਦੀ ਲੀਹ ਤੇ ਲਿਜਾਇਆ ਜਾ ਸਕੇ।

Spread the love

Leave a Reply

Your email address will not be published. Required fields are marked *

Back to top button