Punjab-Chandigarh

ਪੰਜਾਬ ਸਰਕਾਰ ਪੁੱਜੀ ਲੋਕਾਂ ਦੇ ਦੁਆਰ-ਅਜੀਤਪਾਲ ਸਿੰਘ ਕੋਹਲੀ

Suman Preet

The Mirror Time

ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਲੋਕਾਂ ਦੇ ਦੁਆਰ ਪੁੱਜੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਦੇ ਦਫ਼ਤਰਾਂ ਦਾ ਲੋਕਾਂ ਨਾਲ ਸਬੰਧਤ ਕੰਮ-ਕਾਜ ਲੋਕਾਂ ਦੇ ਘਰਾਂ ਦੇ ਨੇੜੇ ਹੀ ਤੁਰਤ-ਫੁਰਤ ਹੋ ਰਿਹਾ ਹੋਵੇ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸਨੌਰੀ ਅੱਡੇ ਵਿਖੇ ਤਿਆਗੀ ਜੀ ਦੇ ਮੰਦਿਰ ਵਿਖੇ ਲੱਗੇ ਵਿਸ਼ੇਸ਼ ਕੈਂਪ ਮੌਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਕੋਹਲੀ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਲਾਭ ਜਰੂਰ ਉਠਾਉਣ।

ਵਿਧਾਇਕ ਕੋਹਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕਰਨ ਲਈ ਇਹ ਕੈਂਪ ਲੋਕਾਂ ਲਈ ਲਾਭਕਾਰੀ ਸਿੱਧ ਹੋ ਰਹੇ ਹਨ। ਕੋਹਲੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਵਾਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਰਹੇ ਹਨ। ਉਨ੍ਹਾਂ ਦੇ ਨਾਲ ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਹੋਰ ਵੀ ਮੌਜੂਦ ਸਨ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਰੋਜ਼ਾਨਾ ਲੱਗ ਰਹੇ ਪਟਿਆਲਾ ਜ਼ਿਲ੍ਹੇ ਵਿੱਚ ਹੁਣ ਤੱਕ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ 10201 ਸੇਵਾਵਾਂ ਨਾਗਰਿਕਾਂ ਨੂੰ ਪ੍ਰਦਾਨ ਕੀਤੀਆਂ ਗਈਆਂ ਹਨ। ਜਦਕਿ ਪਹਿਲੇ ਦਿਨ ਤੋਂ ਹੀ ਇਨ੍ਹਾਂ ਕੈਂਪਾਂ ਵਿੱਚ ਰੋਜ਼ਾਨਾ 2800 ਕਰੀਬ ਲੋਕ ਸ਼ਿਰਕਤ ਕਰ ਰਹੇ ਹਨ।

ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਅੱਜ ਇੱਕ ਦਿਨ ਵਿੱਚ ਲੱਗੇ 31 ਕੈਂਪਾਂ ਵਿੱਚ 2797 ਲੋਕਾਂ ਨੇ ਸ਼ਿਰਕਤ ਕੀਤੀ ਤੇ 1676 ਸੇਵਾਵਾਂ ਦਾ ਲਾਭ ਲਿਆ, ਇਨ੍ਹਾਂ ਵਿੱਚੋਂ 1345 ਸੇਵਾਵਾਂ ਮੌਕੇ ‘ਤੇ ਹੀ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਬਿਨ੍ਹਾਂ ਹੁਣ ਤੱਕ ਇਨ੍ਹਾਂ ਕੈਂਪਾਂ ਦੌਰਾਨ 14151 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਲਈ 10201 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਾਕੀ ਉਪਰ ਕਾਰਵਾਈ ਕੀਤੀ ਜਾ ਰਹੀ ਹੈ। ਜਦਕਿ 55 ਆਧਾਰ ਕਾਰਡ ਅਪਡੇਟ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੈਂਪਾਂ ਵਿੱਚ ਹੁਣ ਤੱਕ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੁਲ 719 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 235 ਦਾ ਨਿਪਟਾਰਾ ਮੌਕੇ ‘ਤੇ ਹੀ ਕਰ ਦਿੱਤਾ ਗਿਆ।

Spread the love

Leave a Reply

Your email address will not be published. Required fields are marked *

Back to top button