Punjab-ChandigarhTop News
ਰੁਪਿੰਦਰਜੀਤ ਚਹਿਲ ਨੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਦਾ ਅਹੁਦਾ ਸੰਭਾਲਿਆ
ਪਟਿਆਲਾ, 4 ਮਈ:
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਗਏ ਤਬਾਦਲਿਆਂ ਕਰਕੇ ਪਟਿਆਲਾ ਤੋਂ ਤਬਦੀਲ ਹੋਏ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਤਰਸੇਮ ਮੰਗਲਾ ਦੀ ਥਾਂ ਜਲੰਧਰ ਤੋਂ ਤਬਦੀਲ ਹੋ ਕੇ ਇੱਥੇ ਆਏ ਮੈਡਮ ਰੁਪਿੰਦਰਜੀਤ ਚਹਿਲ ਨੇ ਆਪਣਾ ਅਹੁਦਾ ਸੰਭਾਂਲ ਲਿਆ ਹੈ।
ਨਵੇਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਰੁਪਿੰਦਰਜੀਤ ਚਹਿਲ ਦਾ ਪਟਿਆਲਾ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਸਮੇਤ ਬਾਰ ਐਸੋਸੀਏਸ਼ਨ ਪਟਿਆਲਾ ਦੇ ਮੈਂਬਰ ਐਡਵੋਕੇਟਸ ਨੇ ਇੱਥੇ ਪੁੱਜਣ ‘ਤੇ ਸਵਾਗਤ ਕੀਤਾ। ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਵਰੁਣ ਸ਼ਰਮਾ ਨੇ ਵੀ ਮੈਡਮ ਚਹਿਲ ਦਾ ਪਟਿਆਲਾ ਵਿਖੇ ਆਪਣਾ ਅਹੁਦਾ ਸੰਭਾਂਲਣ ‘ਤੇ ਰਸਮੀ ਸਵਾਗਤ ਕੀਤਾ।