Punjab-Chandigarh

ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਕਿਤੀ ਗਈ ਪ੍ਰੈਸ ਕਾਨਫਰੰਸ

Ajay Verma ( The Mirror Time)

Fatehgarh Sahib : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੁੱਚੇ ਵਰਕਰਾਂ ਤੇ ਆਗੂਆਂ ਨੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕਰਕੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ ਵਿੱਚ ਪੂਰਨ ਭਰੋਸਾ ਪ੍ਰਗਟ ਕੀਤਾ।ਇਸ ਪ੍ਰੈਸ ਕਾਨਫਰੰਸ ਨੂੰ ਸ ਜਗਦੀਪ ਸਿੰਘ ਚੀਮਾ ਜੀ ਹਲਕਾ ਇੰਚਾਰਜ ਸਰਹਿੰਦ, ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ,

ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਜੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਜੀ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਸੀਨੀਅਰ ਯੂਥ ਆਗੂ ਸ਼ਰਨਜੀਤ ਸਿੰਘ ਚਨਾਰਥਲ,ਤੇ ਜਥੇਦਾਰ ਪਰਮਜੀਤ ਸਿੰਘ ਖਨਿਆਣ ਨੇ ਕੀਤਾ ਵਿਸ਼ੇਸ਼ ਤੌਰ ਤੇ ਸੰਬੋਧਨ। ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਜੀ ਤੋਂ ਮੰਗ ਕੀਤੀ ਕਿ ਉਹ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਵਿਅਕਤੀਆਂ ਨੂੰ ਜਲਦ ਦਿਖਾਉਣ ਪਾਰਟੀ ਤੋਂ ਬਾਹਰ ਦਾ ਰਸਤਾ।ਇਸ ਪ੍ਰੈਸ ਕਾਨਫਰੰਸ ਵਿੱਚ ਸਮੁੱਚੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੇ ਪ੍ਰਧਾਨ ਸਾਹਿਬਾਨ ਤੋ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਆਗੂ ਤੇ ਯੂਥ ਨੌਜਵਾਨ ਵਿਸ਼ੇਸ਼ ਤੌਰ ਤੇ ਰਹੇ ਮੌਜੂਦ

Spread the love

Leave a Reply

Your email address will not be published. Required fields are marked *

Back to top button