Punjab-Chandigarh

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਟਿਆਲਾ ਸ਼ਹਿਰੀ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਇਸ ਸੀਟ ਤੋਂ ਪਿਛਲੇ ਕਈ ਦਹਾਕਿਆਂ ਤੋਂ ਪਾਰਟੀ ਨਾਲ ਜੁੜੇ ਆ ਰਹੇ ਟਕਸਾਲੀ ਅਕਾਲੀ ਪਰਿਵਾਰ ਦੇ ਨੌਜਵਾਨ ਪਾਰਟੀ ਆਗੂ ਨੌਨਿਹਾਲ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ। ਨੌਨਿਹਾਲ ਸਿੰਘ ਦੇ ਸਮਰਥਕਾਂ ਵਲੋਂ ਉਹਨਾਂ ਨੂੰ ਉਮੀਦਵਾਰ ਬਣਾਏ ਜਾਣ ਤੇ ਖੁਸ਼ੀ ਪ੍ਰਗਟ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਨੌਨਿਹਾਲ ਸਿੰਘ ਨੂੰ ਪਟਿਆਲਾ ਸ਼ਹਿਰੀ ਤੋਂ ਟਿਕਟ ਮਿਲਣ ਦੀ ਖੁਸ਼ੀ ਵਿੱਚ ਪ੍ਰੋਫੈਸਰ ਮਹਿੰਦਰ ਸਿੰਘ ਅਤੇ ਸ੍ਰ ਹਰਭਜਨ ਸਿੰਘ ਕਸ਼ਮੀਰੀ ਵਲੋਂ ਉਹਨਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ।

Spread the love

Leave a Reply

Your email address will not be published.

Back to top button