ਸਹਾਰਾ ਫਾਊਂਡੇਸ਼ਨ ਦੇ ਵਲੰਟੀਅਰਾਂ ਵੱਲੋਂ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੈਪ ਲਗਾਇਆ ਗਿਆ
Abhinandan Chauhan
(The Mirror Time)
ਸੰਗਰੂਰ
ਕੋਮਾਂਤਰੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਦੇ ਵਲੰਟੀਅਰਾਂ ਵੱਲੋਂ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਵਿਖੇ ਖੂਨਦਾਨ ਕੀਤਾ ਗਿਆ। ਜਿੱਥੇ ਹਰ ਸਾਲ 01 ਅਕਤੂਬਰ ਨੂੰ ਸਵੈ ਇੱਛਕ ਖੂਨਦਾਨ ਦਿਵਸ ਕੋਮਾਂਤਰੀ ਪੱਧਰ ਤੇ ਮਨਾਇਆ ਜਾਂਦਾ ਹੈ। ਦੇਸ਼ ਦੇ ਵੱਖ-ਵੱਖ ਸਮਾਜਿਕ ਸੰਸਥਾਵਾਂ ਖੂਨਦਾਨ ਸੋਸਾਇਟੀਆਂ ਨੂੰ ਹੈਲਥ ਡਿਪਾਰਟਮੈਂਟ ਵੱਲੋਂ ਖੂਨਦਾਨੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਖ਼ਾਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਬਲਜੀਤ ਸਿੰਘ ਨੇ ਕਿਹਾ ਕਿ ਇਸ ਨੇਕ ਕੰਮ ਲਈ ਸਹਾਰਾ ਅਤੇ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਦੀ ਜਿੰਨ੍ਹੀ ਸਲਾਘਾ ਕੀਤੀ ਜਾਵੇ ਉਨ੍ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਬਦੋਲਤ ਬਲੱਡ ਬੈਂਕ ਵਿਖੇ ਸਮੇਂ-ਸਮੇਂ ਤੇ ਖੂਨਦਾਨ ਤੇ ਐਮਰਜੈਂਸੀ ਦੌਰਾਨ ਸਾਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਇਸ ਲਈ ਇਹ ਨੌਜਵਾਨ ਵਧਾਈ ਦੇ ਪਾਤਰ ਹਨ। ਸਹਾਰਾ ਮੈਡੀਕਲ ਵਿੰਗ ਦੇ ਡਾਇਰੈਕਟਰ ਦਿਨੇਸ਼ ਗਰੋਵਰ ਅਤੇ ਅਸੋਕ ਕੁਮਾਰ, ਸੁਰਿੰਦਰਪਾਲ ਸਿੰਘ ਸਿੱਦਕੀ ਨੇ ਕਿਹਾ ਕਿ ਜਿੱਥੇ ਸਰਕਾਰਾਂ ਵੱਲੋਂ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉੱਥੇ ਰਾਜ ਸਰਕਾਰਾਂ ਨੂੰ ਅਤੇ ਸੈਂਟਰ ਸਰਕਾਰਾਂ ਨੂੰ ਬੇਨਤੀ ਕਰਦੇ ਹਾਂ ਕਿ ਖੂਨਦਾਨੀਆਂ ਦੀ ਡਾਇਟ ਵਿੱਚ ਲੰਮੇਂ ਸਮੇਂ ਤੋਂ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਦੀ ਸਿਹਤ ਨੂੰ ਮੱਦੇਨਜਰ ਰੱਖਦੇ ਹੋਏ ਉਨ੍ਹਾਂ ਦੀ ਡਾਇਟ ਵਿੱਚ ਵਾਧਾ ਕੀਤਾ ਜਾਵੇ ਅਤੇ ਨਿਸ਼ਕਾਮ ਤੌਰ ਤੇ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਲਈ ਸਪੈਸ਼ਲ ਪ੍ਰੈਫਰਡ ਕਾਰਡ ਬਣਾਏ ਜਾਣ ਤਾਂ ਜੋ ਉਨ੍ਹਾਂ ਨੂੰ ਟਰੈਵਲਿੰਗ ਦੌਰਾਨ ਜਾਂ ਸਮਾਂ ਪੈਣ ਦੇ ਇਲਾਜ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੁੱਝ ਰੀਲੈਕਸੇਸ਼ਨ ਸੁਵਿਧਾ ਮਿਲ ਸਕੇ। ਇਹ ਕਰਨਾ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਹੋਵੇਗੀ ਅਤੇ ਹੋਰ ਨੌਜਵਾਨ ਇਨ੍ਹਾਂ ਤੋਂ ਪ੍ਰੇਰਿਤ ਹੋ ਕੇ ਸਮਾਜਿਕ ਕੰਮਾਂ ਵਿੱਚ ਨਿਸ਼ਕਾਮ ਸੇਵਾਵਾਂ ਦੇਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਤੇ ਬਲੱਡ ਡੋਨਰ ਸ਼ਨੀ, ਗੌਰਵ, ਰਾਮਪਾਲ ਸਿੰਘ, ਵਿੱਪਨ ਅਰੋੜਾ, ਰਜਿੰਦਰ ਕੌਰ, ਡਿਪਟੀ ਮੈਡਮ, ਸੁਰਿੰਦਰਪਾਲ ਸਿੰਘ, ਸੁਭਾਸ਼ ਚੰਦ ਅਤੇ ਨਰਿਸੰਗ ਸਟਾਫ਼ ਮੌਜੂਦ ਸੀ।