Punjab-ChandigarhUncategorized
ਸੰਤ ਬਿਸ਼ਨ ਸਿੰਘ ਅਕੈਡਮੀ ਤੁਲੇਵਾਲ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Rakesh Goswami ( TMT)
ਪਟਿਆਲਾ
ਸੰਤ ਬਿਸ਼ਨ ਸਿੰਘ ਅਕੈਡਮੀ ਤੁਲੇਵਾਲ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਚੋਪੜਾ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ, ਅਤੇ ਭਵਿੱਖ ਵਿੱਚ ਅੱਗੇ ਵਧਣ ਦਾ ਆਸ਼ੀਰਵਾਦ ਦਿੱਤਾ। ਇਸ ਮੌਕੇ ਪ੍ਰਿੰਸੀਪਲ ਸੁਨੀਤਾ ਚੋਪੜਾ ਨੇ ਦੱਸਿਆ ਕਿ ਜਸ਼ਨਪ੍ਰੀਤ ਕੌਰ ਨੇ ਕਾਮਰਸ ਵਿੱਚ 91 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ, ਗਰਜੋਤ ਕੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਤਾਨੀਆ ਨੇ 82.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ । ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਕੂਲ ਬਹਿਤਰੀਨ ਰਿਜ਼ਲਟ ਕੱਢਣ ਲਈ ਯਤਨਸ਼ੀਲ ਰਹੇਗਾ।