Punjab-ChandigarhTop News

ਐਸ.ਸੀ.ਕਮਿਸ਼ਨ ਦੇ ਦਖਲ ਨਾਲ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਰੁੱਧ ਕੇਸ ਹੋਇਆ ਦਰਜ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀ ਬਲਕਾਰ ਸਿੰਘ ਵਿਰੁੱਧ ਧਾਰਾ 3 (1) ਐਸ.ਸੀ. ਅਤੇ ਦਾ ਐਸ.ਟੀ (ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ 1989 ਤਹਿਤ  ਕੇਸ ਦਰਜ ਕੀਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਐਸ.ਸੀ.ਕਮਿਸ਼ਨ ਦੇ ਬੁਲਾਰੇ ਵੱਲੋਂ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਚੱਕ ਕਲਾਂ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਕਿ ਬਲਕਾਰ ਸਿੰਘ (ਉਰਫ ਬਲਕਾਰੀ) ਪੁੱਤਰ ਹਰਵਿੰਦਰ ਸਿੰਘ ਨੇ ਉਸ ਨੂੰ ਖੇਤ ਵਿੱਚੋਂ ਮੁੱਢ ਚੁੱਕਣ ਨੂੰ ਲੈ ਕੇ ਜਾਤੀ ਸੂਚਕ ਅਪਸ਼ਬਦ ਬੋਲੇ ਅਤੇ ਬਹਿਸਬਾਜੀ ਕੀਤੀ। ਜਿਸ ਦੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀ ਕੀਤੀ ਗਈ।

ਇਸ ਸਬੰਧੀ ਕਮਿਸ਼ਨ ਵੱਲੋਂ ਐਸ.ਐਸ.ਪੀ. ਜਲੰਧਰ ਦਿਹਾਤੀ ਨੂੰ ਸ਼ਿਕਾਇਤ ਭੇਜਦੇ ਹੋਏ ਲਿਖਿਆ ਕਿ ਇਸ ਕੇਸ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਉਪਰੰਤ ਸੀਨੀਅਰ ਪੁਲਿਸ ਕਪਤਾਨ ਦਿਹਾਤੀ ਨੇ ਕਮਿਸ਼ਨ ਨੂੰ ਦੱਸਿਆ ਕਿ ਇਸ ਮਾਮਲੇ ਤੇ ਬਲਕਾਰ ਸਿੰਘ ਉਰਫ ਬਲਕਾਰੀ ਦੇ ਵਿਰੁੱਧ ਧਾਰਾ 3 (1) ਐਸ.ਸੀ. ਅਤੇ ਦਾ ਐਸ.ਟੀ (ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ 1989 ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਮਾਨਯੋਗ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਦਿੱਤਾ ਗਿਆ ਹੈ।

Spread the love

Leave a Reply

Your email address will not be published. Required fields are marked *

Back to top button