Punjab-Chandigarh
ਕਾਂਗਰਸ ਨੇ ਸੁਨੀਲ ਜਾਖੜ ਨੂੰ ਪਾਰਟੀ ਦੇ ਸਾਰੇ ਅਹੁੱਦਿਆਂ ਤੋਂ ਹਟਾਇਆ

ਕਾਂਗਰਸ ਹਾਈ ਕਮਾਂਡ ਨੇ ਸੁਨੀਲ ਜਾਖੜ ਬਾਰੇ ਫੈਸਲਾ ਲਿਆ ਹੈ। ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਉਨ੍ਹਾਂ ਦੀਆਂ ਕਥਿਤ ‘ਪਾਰਟੀ ਵਿਰੋਧੀ ਗਤੀਵਿਧੀਆਂ’ ਕਾਰਨ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ।
ਦੱਸਣਯੋਗ ਹੈ ਕਿ ਅੱਜ ਕਾਂਗਰਸ ਅਨੁਸ਼ਾਸਨ ਕਮੇਟੀ ਨੇ ਸੁਨੀਲ ਜਾਖੜ ਨੂੰ 2 ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਸੀ ਅਤੇ ਆਖਰੀ ਫ਼ੈਸਲਾ ਕਾਂਗਰਸ ਹਾਈਕਮਾਂਡ ਸੋਨੀਆ ਗਾਂਧੀ ਉਤੇ ਛੱਡਿਆ ਸੀ। ਇਹ ਵੀ ਕਾਬਲੇਗੌਰ ਹੈ ਕਿ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ 11 ਅਪ੍ਰੈਲ ਨੂੰ ਸੁਨੀਲ ਜਾਖੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਇਸ ਨੋਟਿਸ ਵਿੱਚ ਉਨ੍ਹਾਂ ਨੂੰ ਇੱਕ ਹਫ਼ਤੇ ਵਿੱਚ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਹਾਲਾਂਕਿ ਜਾਖੜ ਨੇ ਕਮੇਟੀ ਨੂੰ ਕੋਈ ਜਵਾਬ ਨਹੀਂ ਦਿੱਤਾ।