Breaking- ਸੁਨੀਲ ਜਾਖੜ ਕਾਂਗਰਸ ਪਾਰਟੀ ‘ਚੋਂ ਹੋਣਗੇ ਸਸਪੈਂਡ
THE MIRROR TIME
Chandigarh : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਦੋ ਸਾਲਾਂ ਲਈ ਪਾਰਟੀ ਵਿਚੋਂ ਸਸਪੈਂਡ ਕੀਤਾ ਜਾ ਸਕਦਾ ਹੈ। ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੋਨੀਆ ਗਾਂਧੀ ਨੂੰ ਇਸਦੀ ਸਿਫਾਰਸ਼ ਵੀ ਕਰ ਦਿੱਤੀ ਹੈ। ਇਸ ’ਤੇ ਅੰਤਿਮ ਮੋਹਰ ਹੁਣ ਸੋਨੀਆ ਗਾਂਧੀ ਨੇ ਲਗਾਉਣੀ ਹੈ।
ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਦੇ ਜ਼ਰੀਏ ਕਾਂਗਰਸ ਹਾਈਕਮਾਨ ’ਤੇ ਨਿਸ਼ਾਨਾ ਵੀ ਸਾਧਿਆ ਹੈ। ਜਾਖੜ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਆਜ ਸਰ ਕਲਮ ਹੋਂਗੇ ਉਨਕੇ, ਜਿਨਮੇਂ ਅਭੀ ਜ਼ਮੀਰ ਬਾਕੀ ਹੈ। ਜ਼ਿਕਰਯੋਗ ਹੈ ਕਿ ਜਾਖੜ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਬੰਧ ਦਿੱਤੇ ਗਏ ਬਿਆਨ ’ਤੇ ਨੋਟਿਸ ਭੇਜਿਆ ਗਿਆ ਸੀ ਅਤੇ ਜਾਖੜ ਨੇ ਕਾਂਗਰਸ ਹਾਈਕਮਾਨ ਵਲੋਂ ਭੇਜੇ ਨੋਟਿਸ ਦਾ ਜਵਾਬ ਨਹੀਂ ਦਿੱਤਾ। ਹੁਣ ਦੇਖਣਾ ਹੋਵੇਗਾ ਕਿ ਜੇਕਰ ਕਾਂਗਰਸ ਹਾਈਕਮਾਨ ਜਾਖੜ ਨੂੰ ਪਾਰਟੀ ਵਿਚੋਂ ਸਸਪੈਂਡ ਕਰਦੀ ਹੈ ਤਾਂ ਜਾਖੜ ਕੀ ਰੁਖ਼ ਅਖਤਿਆਰ ਕਰਦੇ ਹਨ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਉਧਰ ਦੂਜੇ ਪਾਸੇ ਜਾਖੜ ਦੇ ਭਤੀਜੇ ਵਿਧਾਇਕ ਸੰਦੀਪ ਜਾਖੜ ਨੇ ਕਾਂਗਰਸ ਪਾਰਟੀ ਦੀ ਅਨੁਸ਼ਾਸਨੀ ਕਮੇਟੀ ’ਤੇ ਸਵਾਲ ਚੁੱਕੇ ਹਨ।