National
ਕੋਰੋਨਾ ਦੇ ਮੱਦੇਨਜਰ ਸੁਪਰੀਮ ਕੋਰਟ ਵੱਲੋਂ ਛੋਟੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੇ ਆਦੇਸ਼

ਸੁਪਰੀਮ ਕੋਰਟ ਨੇ 6 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਮਾਪਿਆਂ ਨੂੰ ਸਲਾਹ ਦਿੱਤੀ ਹੈ। ਖ਼ਬਰਾਂ ਦੀ ਮੰਨੀਏ ਤਾਂ, ਅਦਾਲਤ ਕੇਂਦਰੀ ਵਿਦਿਆਲਿਆ ਵਿੱਚ ਪਹਿਲੀ ਕਲਾਸ ਵਿੱਚ ਦਾਖਲੇ ਲਈ 6 ਸਾਲ ਦੀ ਘੱਟੋ ਘੱਟ ਉਮਰ ਦੇ ਮਾਪਦੰਡ ਨੂੰ ਚੁਣੌਤੀ ਦੇਣ ਵਾਲੇ ਮਾਪਿਆਂ ਦੀ ਇੱਕ ਅਪੀਲ ਦੀ ਸੁਣਵਾਈ ਕਰ ਰਹੀ ਸੀ।
ਅਦਾਲਤ ਨੇ ਕੋਰੋਨਾ ਕਹਿਰ ਵਿਚਕਾਰ ਬੱਚਿਆਂ ਦੇ ਘੱਟ ਉਮਰ ‘ਚ ਸਕੂਲ ਜਾਣ ਦੇ ਮੁੱਦੇ ‘ਤੇ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ, ਬੱਚਿਆਂ ਨੂੰ ਉਨ੍ਹਾਂ ਦੀ ਮਾਨਸਿਕ ਸਿਹਤ ਦੇ ਹਿੱਤ ਵਿੱਚ ਬਹੁਤ ਛੋਟੀ ਉਮਰ ਵਿੱਚ ਸਕੂਲਾਂ ਵਿੱਚ ਨਹੀਂ ਭੇਜਿਆ ਜਾਣਾ ਚਾਹੀਦਾ ਹੈ।