ਸੀਬੀਐਸਈ ਬੋਰਡ ਵੱਲੋਂ ਸੈਸ਼ਨ 2022-23 ਦਾ ਬਾਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ
Rakesh Goswami
Patiala
ਹਰ ਸਾਲ ਦੀ ਤਰਾਂ ਇਸ ਵੀ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕਰਦੇ ਹੋਏ 43 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕੀਤੇ। ਇਸ ਸਾਲ ਸਕੂਲ ਦੇ 135 ਵਿਦਿਆਰਥੀਆਂ ਲਈ ਇਹ ਪ੍ਰੀਖਿਆ ਦਿੱਤੀ, ਜਿਸ ਵਿਚ ਸਾਇੰਸ ਸਟਰੀਮ ਦੇ 24 ਵਿਦਿਆਰਥੀ, ਕਾਮਰਸ ਸਟਰੀਮ ਵਿੱਚ ਨਵਜੋਤ ਸਿੰਘ ਸਿੱਧੂ ਨੇ 95.8 ਪ੍ਰਤਿਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਖੁਸ਼ਪ੍ਰੀਤ ਕੌਰ ਨੇ 95.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਦੂਜਾ ਸਥਾਨ, ਸਿਮਰਨਜੀਤ ਕੌਰ ਨੇ 95.2 ਪ੍ਰਤਿਸ਼ਤ ਅੰਕ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਮਰਸ ਸਟਰੀਮ ਵਿੱਚ ਜਸਪ੍ਰੀਤ ਕੌਰ ਨੇ 95.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹੁਸਨਮੀਤ ਕੌਰ ਨੇ 93.4 ਪ੍ਰਤਿਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ ਨੇ 95 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਾਇੰਸ ਸਟ੍ਰੀਮ ਵਿਚ ਕੁਨਾਲ ਆਹੂਜਾ ਨੇ 93.8 ਪ੍ਰਤਿਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਅਸ਼ਮੀਤ ਕੌਰ ਨੇ 93.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਈਓ ਨੀਂ ਮੇਰੇ ਡਾ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਫਿਜੀਕਲ ਐਜੂਕੇਸ਼ਨ ਵਿਸ਼ੇ ਵਿੱਚ ਜਸਪ੍ਰੀਤ ਕੌਰ ਨੇ 100 ਪ੍ਰਤੀਸ਼ਤ ਅਤੇ 8 ਵਿਦਿਆਰਥੀਆਂ ਨੇ 99 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਸ਼ਸ਼ੋਲਜੀ ਵਿਸ਼ੇ ਵਿੱਚ 11 ਵਿਦਿਆਰਥੀ ਨੇ 99 ਪ੍ਰਤਿਸ਼ਤ ਅੰਕ ਪ੍ਰਾਪਤ ਕੀਤੇ ਅਤੇ ਪੁਲੀਟੀਕਲ ਸਾਇੰਸ ਵਿੱਚ 1 ਵਿਦਿਆਰਥੀ ਨੇ 99 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਇਸ ਮੌਕੇ ਸਾਰੇ ਸਕੂਲ ਵਿੱਚ ਖੁਸ਼ੀ ਅਤੇ ਮਾਣ ਵਾਲਾ ਮਾਹੌਲ ਬਣਿਆ ਹੋਇਆ ਸੀ। ਢੋਲ ਅਤੇ ਨੱਚਦੇ ਹੋਏ ਵਿਦਿਆਰਥੀਆਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕ ਡਰੈਕਟਰ ਭੁਪਿੰਦਰ ਸਿੰਘ, ਪ੍ਰੈਜੀਡੈਂਟ ਰਵਿੰਦਰ ਕੌਰ, ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲਿਆ, ਪ੍ਰਿੰਸੀਪਲ ਤਰਨਦੀਪ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।