Punjab-ChandigarhUncategorized
ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰ ਦਾ ਆਇਆ ਪਹਿਲਾ ਬਿਆਨ,ਵੇਖੋ ਕੀ ਕਿਹਾ
Harpreet Kaur ( The Mirror Time )
ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੀ ਅੱਜ ਸਵੇਰੇ ਹੀ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਉਹ ਭਾਈ ਸਾਹਿਬ ਨੂੰ ਸਿੱਖੀ ਸਰੂਪ ਵਿੱਚ ਦੇਖ ਕੇ ਬਹੁਤ ਖੁਸ਼ ਹਨ, ਕਿਉਂਕਿ ਕੁਝ ਦਿਨਾਂ ਤੋਂ ਮੀਡੀਆ ਵਿੱਚ ਆ ਰਹੀਆਂ ਖ਼ਬਰਾਂ ਵਿੱਚ ਉਨ੍ਹਾਂ ਨੂੰ ਇਹ ਵੀ ਡਰ ਸੀ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸ਼ਾਇਦ ਆਪਣੇ ਵਾਲ ਕਟਵਾ ਲਏ ਹੋਣ, ਇਹੀ ਗੱਲ ਉਨ੍ਹਾਂ ਕਿਹਾ ਕਿ ਅੱਜ ਭਾਈ ਸਾਹਿਬ ਨੂੰ ਉਸੇ ਰੂਪ ਵਿਚ ਦੇਖ ਕੇ, ਦਿਲ ਨੂੰ ਸਕੂਨ ਮਿਲਦਾ ਹੈ, ਉਨ੍ਹਾਂ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਕਾਨੂੰਨੀ ਲੜਾਈ ਲੜਨਗੇ ਅਤੇ ਜਲਦੀ ਹੀ ਉਨ੍ਹਾਂ ਨੂੰ ਡਿਬਰੂਗੜ੍ਹ, ਆਸਾਮ ਵਿਚ ਮਿਲਣ ਜਾਣਗੇ।