ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਵਿੱਚ ਸ.ਮਿ.ਸ.ਖੇੜੀ ਗੁੱਜਰਾਂ ਦੇ ਖਿਡਾਰੀਆਂ ਨੇ ਜਿੱਤੇ ਚਾਰ ਮੈਡਲ
Harpreet kaur ( TMT)
(ਪਟਿਆਲਾ)- ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਪਟਿਆਲਾ ਜ਼ਿਲ੍ਹਾ ਕਿੱਕ ਬਾਕਸਿੰਗ ਐਸੋਸੀਏਸ਼ਨ ਦੁਆਰਾ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਟੂਰਨਾਮੈਂਟ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਖਿਡਾਰੀਆਂ ਨੇ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਅਗਵਾਈ ਵਿੱਚ ਲਾਜਵਾਬ ਪ੍ਰਦਰਸ਼ਨ ਕਰਦੇ ਹੋਏ ਚਾਰ ਮੈਡਲ ਹਾਸਿਲ ਕੀਤੇ। ਕਨਿਕਾ ਨੇ -28 ਕਿਲੋ ਭਾਰ ਵਿੱਚ ਸਿਲਵਰ ਮੈਡਲ, ਗੁਰਨੂਰ ਕੌਰ ਨੇ -28 ਕਿਲੋ ਭਾਰ ਵਿੱਚ ਬਰੋਂਜ਼ ਮੈਡਲ , ਹਰਨੀਤ ਕੌਰ ਨੇ -37 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਅਤੇ ਆਦਿਿਤਆ ਨੇ -22 ਕਿਲੋ ਭਾਰ ਵਿੱਚ ਬਰੋਂਜ਼ ਮੈਡਲ ਹਾਸਿਲ ਕੀਤਾ।ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਨੇ ਕਿਹਾ ਕਿ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹਨਾਂ ਦੇ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਆਉਣ ਵਾਲੇ ਟੂਰਨਾਮੈਂਟਸ ਵਿੱਚ ਵੀ ਉਹਨਾਂ ਦੇ ਸਕੂਲ ਦੇ ਖਿਡਾਰੀ ਵੱਧ ਚੜ੍ਹ ਕੇ ਭਾਗ ਲੈਣਗੇ ਅਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਣਗੇ।ਇਸ ਮੌਕੇ ਤੇ ਰਾਜੇਸ਼ ਕੁਮਾਰ, ਸ਼ੰਕਰ ਸਿੰਘ ਨੇਗੀ, ਮੋਹਿਤ ਕੁਮਾਰ, ਬਲਬੀਰ ਸਿੰਘ, ਰਵਿੰਦਰ ਸਿੰਘ, ਵਿਪਨ ਚੰਦ , ਗਗਨਦੀਪ ਕੌਰ, ਮਨਦੀਪ ਕੌਰ, ਅਵਨੀਤ ਸਿੰਘ, ਮਨਜੀਤ ਕੌਰ ਅਤੇ ਹੋਰ ਸਰੀਰਿਕ ਸਿੱਖਿਆ ਅਧਿਆਪਕ ਅਤੇ ਕੋਚ ਮੌਜੂਦ ਸਨ।