Punjab-ChandigarhUncategorized
ਅੱਠਵੀ ਕਲਾਸ ਦੀ ਪ੍ਰੀਖਿਆ ਵਿੱਚ ਹਰੀ ਓਮ ਪਬਲਿਕ ਸਕੂਲ ਪਟਿਆਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Harpreet kaur ( The Mirror Time )
ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਸੈਸ਼ਨ 2022—23 ਲਈ ਗਈ ਅੱਠਵੀ ਕਲਾਸ ਦੀ ਪ੍ਰੀਖਿਆ ਵਿੱਚ ਹਰੀ ਓਮ ਪਬਲਿਕ ਸਕੂਲ ਪਟਿਆਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸਰੋਜ ਬਾਲਾ ਨੇ ਦੱਸਿਆ ਕਿ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸਕੂਲ ਦੀ ਵਿਦਿਆਰਥਣ ਵਰਿਸ਼ਾ ਪਹਿਲੇ ਸਥਾਨ ਤੇ, ਰੀਆ ਦੂਜੇ ਸਥਾਨ ਤੇ ਅਤੇ ਖੁਸ਼ਪ੍ਰੀਤ ਤੀਜੇ ਸਥਾਨ ਤੇ ਆਈ।
ਬਾਕੀ ਵਿਦਿਆਰਥੀ ਵੀ ਚੰਗੇ ਨੰਬਰ ਲੈ ਕੇ ਪਾਸ ਹੋਏ। ਇਸ ਮੌਕੇ ਪ੍ਰਿੰਸੀਪਲ ਨੇ ਜਿੱਥੇ ਵਿਦਿਆਰਥੀਆਂ ਨੂੰ ਚੰਗੇ ਨੰਬਰ ਲੈਣ ਤੇ ਮੁਬਾਰਕਬਾਦ ਦਿੱਤੀ ਇਸ ਦੇ ਨਾਲ ਹੀ ਉਹਨਾਂ ਨੇ ਮਾਪਿਆ ਅਤੇ ਅਧਿਆਪਕਾਂ ਨੂੰ ਵੀ ਬਹੁਤ ਬਹੁਤ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਹੋਰ ਵੀ ਚੰਗੇ ਨੰਬਰ ਲੈਣ ਲਈ ਕਿਹਾ।