ਸ਼੍ਰੋਮਣੀ ਕਮੇਟੀ ਨੇ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਰਵਾਈ ਮੁਲਾਕਾਤ
Harpreet Kaur (The Mirror Time )
ਅੰਮ੍ਰਿਤਸਰ, ਪੰਜਾਬ ਤੋਂ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਨੌਜਵਾਨਾਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ੍ਹ 27 ਅਪ੍ਰੈਲ ਨੂੰ ਮੁਲਾਕਾਤ ਕਰਵਾਈ ਗਈ। ਨੌਜਵਾਨਾਂ ਦੇ ਪਰਿਵਾਰਕ ਮੈਂਬਰ ਮੁਲਾਕਾਤ ਕਰਕੇ ਅੱਜ ਸ੍ਰੀ ਅੰਮ੍ਰਿਤਸਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਾਪਸ ਪੁੱਜੇ ਹਨ।ਇਹ ਮੁਲਾਕਾਤ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਹੋਈ। ਐਡਵੋਕੇਟ ਸਿਆਲਕਾ 27 ਅਪ੍ਰੈਲ ਨੂੰ ਸਵੇਰੇ ਪੰਜਾਬ ਤੋਂ ਹਵਾਈ ਮਾਰਗ ਰਾਹੀਂ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਡਿਬਰੂਗੜ੍ਹ ਪੁੱਜੇ ਸਨ ਅਤੇ ਜੇਲ੍ਹ ਪ੍ਰਸਾਸ਼ਨ ਨਾਲ ਗੱਲਬਾਤ ਕਰਕੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ।ਮੁਲਾਕਾਤ ਕਰਨ ਵਾਲੇ ਪਰਿਵਾਰਕ ਮੈਂਬਰਾਂ ਵਿੱਚ ਸ. ਗੁਰਮੀਤ ਸਿੰਘ ਬੁੱਕਣਵਾਲਾ ਦੇ ਮਾਤਾ ਬੀਬੀ ਸਵਰਨਜੀਤ ਕੌਰ, ਸ. ਭਗਵੰਤ ਸਿੰਘ ਬਾਜੇਕੇ ਦੇ ਪਿਤਾ ਸ. ਹਰਜਿੰਦਰ ਸਿੰਘ, ਸ. ਕੁਲਵੰਤ ਸਿੰਘ ਰਾਓਕੇ ਦੇ ਪਤਨੀ ਬੀਬੀ ਵੀਰਪਾਲ ਕੌਰ, ਸ. ਬਸੰਤ ਸਿੰਘ ਦੇ ਪਿਤਾ ਸ. ਸੁਰਜੀਤ ਸਿੰਘ, ਸ. ਹਰਜੀਤ ਸਿੰਘ ਜੱਲ੍ਹਪੁਰ ਖੈੜਾ ਦੇ ਭਰਾ ਅਤੇ ਸ. ਅੰਮ੍ਰਿਤਪਾਲ ਸਿੰਘ ਦੇ ਚਾਚਾ ਸ. ਸੁਖਚੈਨ ਸਿੰਘ, ਸ. ਵਰਿੰਦਰ ਸਿੰਘ ਦੇ ਮਾਤਾ ਬੀਬੀ ਸਿਮਰਜੀਤ ਕੌਰ, ਸ. ਪਪਲਪ੍ਰੀਤ ਸਿੰਘ ਦੇ ਮਾਤਾ ਬੀਬੀ ਮਨਧੀਰ ਕੌਰ ਅਤੇ ਸ. ਗੁਰਇੰਦਰਪਾਲ ਸਿੰਘ ਦੇ ਭਰਾ ਸ. ਸੁਰਿੰਦਰਪਾਲ ਸਿੰਘ ਸ਼ਾਮਿਲ ਸਨ। ਇਸ ਮੌਕੇ ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ਵਿਖੇ ਨਜ਼ਰਬੰਦ ਕੀਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮਿਲਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਾਕਾਤ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਡਿਬਰੂਗੜ੍ਹ ਜੇਲ੍ਹ ਪ੍ਰਸਾਸ਼ਨ ਅਤੇ ਸਥਾਨਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਹਿਯੋਗ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਨ 27 ਅਪ੍ਰੈਲ ਨੂੰ ਪੰਜਾਬ ਅੰਦਰ ਛੁੱਟੀ ਹੋਣ ਕਰਕੇ ਮੁਲਾਕਾਤ ਦੀ ਪਰਵਾਨਗੀ ਵਾਸਤੇ ਕੁਝ ਦੇਰੀ ਹੋਈ ਸੀ ਪਰੰਤੂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮਨਜ਼ੂਰੀ ਆਉਣ ਉਪਰੰਤ ਦੇਰ ਸ਼ਾਮ ਤੱਕ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਹੋਈ। ਮੁਲਾਕਾਤ ਕਰਕੇ ਨਜ਼ਰਬੰਦਾਂ ਦੇ ਪਰਿਵਾਰਕ ਮੈਂਬਰ ਤਸੱਲੀ ਵਿਚ ਹਨ।ਐਡਵੋਕਟ ਸਿਆਲਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਸ ਮਾਮਲੇ ਤੇ ਸੰਜੀਦਾ ਭੂਮਿਕਾ ਨਿਭਾਈ ਜਾ ਰਹੀ ਹੈ। ਐਡਵਕੇਟ ਸਿਆਲਕਾ ਨੇ ਕਿਹਾ ਕਿ ਇਨ੍ਹਾਂ ਕਾਰਜਾਂ ਵਾਸਤੇ ਉਸਾਰੂ ਸੋਚ ਰੱਖਣ ਵਾਲੇ ਨਿਆਂ ਪਸੰਦ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸਖ਼ਸ਼ੀਅਤਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਜਾਵੇਗਾ।ਉੱਥੇ ਹੀ ਅਮ੍ਰਿਤਪਾਲ ਸਿੰਘ ਵਲੋਂ ਆਪਣੇ ਪਰਿਵਾਰ ਨੂੰ ਇੱਕ ਚਿਠੀ ਵੀ ਭੇਜੀ ਗਈ ਹੈ ਜਿਸ ਵਿੱਚ ਅਮ੍ਰਿਤਪਾਲ ਸਿੰਘ ਨੇ ਲਿਖਿਆ ਹੈ ਕਿ ਗੁਰੂ ਪਿਆਰੀ ਸਾਧ ਸੰਗਤ ਜੀ ਮੈਂ ਅਕਾਲ ਪੁਰਖ ਦੀ ਕ੍ਰਿਪਾ ਸਦਕਾ ਚੜਦੀ ਕਲਾ ਵਿਚ ਹੈ ਤੇ ਮੈਂ ਸਮੂਹ ਖਾਲਸਾ ਪੰਥ ਨੂੰ ਅਪੀਲ ਕਰਦਾ ਹਾਂ ਕਿ ਸਰਕਾਰ ਵੱਲੋਂ ਵਾਰਿਸ ਪੰਜਾਬ ਤੇ ਪੰਥ ਦਾ ਦਰਦ ਰੱਖਣ ਵਾਲੇ ਸਿੱਖਾਂ ਤੇ ਭਾਰੀ ਤਸ਼ੱਦਦ ਕੀਤਾ ਹੈ। ਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿਚੋਂ ਕਈ ਪਰਚੇ ਦਰਜ ਕੀਤੇ ਹਨ।ਪਰ ਇਹ ਸਾਰਾ ਮਸਲਾ ਖਾਲਸਾ ਪੰਥ ਦਾ ਹੈ।ਤੇ ਮੈਂ ਪੰਥ ਨੂੰ ਅਪੀਲ ਕਰਦਾ ਹਾਂ ਸਿੱਖ ਜਜਬਾ ਰੱਖਣ ਵਾਲੇ ਅਤੇ ਸਾਡਾ ਵਕੀਲਾਂ ਦਾ ਪੈਨਲ ਜਲਦ ਬਣਾ ਦਿੱਤਾ ਜਾਵੇਗਾ। ਜੋ ਸਾਰੇ ਕੇਸਾਂ ਦੀ ਪੈਰਵਾਈ ਕਰੇਗਾ।ਤੇ ਕੋਈ ਵੀ ਵਿਅਕਤੀ ਨਿੱਜੀ ਤੌਰ ਤੇ ਦਾਅਵੇ ਨਾ ਕਰੇ।
ਓਥੇ ਹੀ ਡਿਬਰੂਗੜ੍ਹ ਜੇਲ੍ਹ ਵਿਖੇ ਨਜ਼ਰਬੰਦ ਕੀਤੇ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰਜਿੰਦਰ ਸਿੰਘ ਪਿੰਡ ਬਾਜੇਕੇ ਨੇ ਕਿਹਾ ਕਿ ਭਗਵੰਤ ਸਿੰਘ ਬਾਜੇਕੇ ਚੜ੍ਹਦੀ ਕਲਾ ਵਿੱਚ ਹੈ। ਓਨ੍ਹਾਂ ਕਿਹਾ ਕਿ ਮੈ ਕੋਈ ਗੁਨਾਹ ਨਹੀਂ ਕੀਤਾ ਸੀ ਤਾਂ ਹੀ ਕੀਤੇ ਭੱਜਿਆ ਨਹੀਂ ਓਸਦੇ ਪਿਤਾ ਨੇ ਕਿਹਾ ਕਿ ਬਹੁਤ ਵਧੀਆ ਖਾਣਾ ਪੀਣਾ ਮਿਲਦਾ ਹੈ ਉਣਾ ਕਿਹਾ ਜੱਥੇਦਾਰ ਸਾਹਿਬ ਨੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਵੱਡੇ ਵਕੀਲ ਕੀਤੇ ਜਾਣਗੇ ਇਨ੍ਹਾਂ ਨੂੰ ਵਾਪਿਸ ਪੰਜਾਬ ਲੈਕੇ ਆਉਂਣਗੇ ਓਨ੍ਹਾਂ ਕਿਹਾ ਕਿ ਅਮ੍ਰਿਤਪਾਲ ਦੇ ਭੁਲੇਖੇ ਮੈਨੂੰ ਇੱਥੇ ਲੈ ਕੇ ਆਏ ਹਨ ਕਿਹਾ ਦੋ ਚਾਰ ਦਿਨ ਪ੍ਰੇਸ਼ਾਨੀ ਆਈ ਸੀ ਹੁਨ ਸੱਭ ਠੀਕ ਹੈ ਅਸੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਾਂ ਕਿ ਜੇਕਰ 5ਇਨ੍ਹਾਂ ਕੋਈ ਗੁਨਾਹ ਨਹੀਂ ਕੀਤਾ ਤਾਂ ਇਨ੍ਹਾਂ ਨੂੰ ਵਾਪਿਸ ਪੰਜਾਬ ਲਿਆਂਦਾ ਜਾਵੇ।
ਉਥੇ ਹੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁੱਖ ਚੈਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਓਹ ਸੱਭ ਠੀਕ ਹਨ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ 20 ਮਿੰਟ ਮਿਲੀਆਂ ਹਾਂ ਹਰਜੀਤ ਸਿੰਘ ਨੂੰ ਜਿਆਦਾ ਮਿਲ਼ਿਆ ਹਾਂ ਉਨ੍ਹਾਂ ਕਿਹਾ ਵਕੀਲਾਂ ਨਾਲ ਸਲਾਹ ਕਰਕੇ ਅੰਮ੍ਰਿਤਪਾਲ ਸਿੰਘ ਵਲੌ ਚਿੱਠੀ ਲਿਖੀ ਗਈ ਹੈ ਪਰਿਵਾਰ ਦੇ ਰਾਜੀ ਖ਼ੁਸ਼ੀ ਬਾਰੇ ਪੁੱਛਿਆ ਸੁਖਚੈਨ ਸਿੰਘ ਵੱਲੋਂ ਐਸਜੀਪੀਸੀ ਦਾ ਵੀ ਧੰਨਵਾਦ ਕੀਤਾ ਗਿਆ ਕਿਹਾ ਸ੍ਰੀ ਅਮ੍ਰਿਤਪਾਲ ਸਿੰਘ ਦਾ ਪਰਿਵਾਰ ਵੀ ਜਲਦ ਉਸ ਨੂੰ ਮਿਲਣ ਲਈ ਜਾਵੇਗਾ ਅਸਾਮ ।