Punjab-ChandigarhTop NewsUncategorized
ਸ.ਮਿ.ਸ ਖੇੜੀ ਗੁੱਜਰਾਂ ਦੇ ਵਿਦਿਆਰਥੀ ਨੇ ਕੰਪਿਊਟਰ ਸਾਇੰਸ ਵਿਸ਼ੇ ਵਿੱਚ ਹਾਸਲ ਕੀਤੇ100 ਵਿਚੋਂ 100 ਅੰਕ

Harpreet Kaur ( The Mirror Time)
(ਪਟਿਆਲਾ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦਾ ਅੱਠਵੀ ਦੀ ਬੋਰਡ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ। ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੇ ਵਿਦਿਆਰਥੀ ਮੋਨੂੰ ਯਾਦਵ ਨੇ ਅੱਠਵੀ ਦੀ ਬੋਰਡ ਪ੍ਰੀਖਿਆਂ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਵਿੱਚ 100 ਵਿਚੋਂ 100 ਅੰਕ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਅਤੇ ਸਮੂਹ ਸਟਾਫ ਮੈਂਬਰਜ਼ ਨੇ ਮੋਨੂੰ ਯਾਦਵ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ। ਸ੍ਰੀ ਮਨਪ੍ਰੀਤ ਸਿੰਘ (ਕੰਪਿਊਟਰ ਫੈਕਲਟੀ) ਨੇ ਕਿਹਾ ਕਿ ਸੱਭ ਵਿਦਿਆਰਥੀਆਂ ਨੂੰ ਮੋਨੂੰ ਯਾਦਵ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਪੜ੍ਹਾਈ ਵਿੱਚ ਹੋਰ ਵਧੇਰੇ ਮਿਹਨਤ ਕਰਨੀ ਚਾਹੀਦੀ ਹੈ।