Punjab-ChandigarhTop News
ਵਿਧਾਨ ਸਭਾ ਸਪੀਕਰ ਵੱਲੋਂ ਸੀਨੀਅਰ ਅਕਾਲੀ ਆਗੂ ਬ੍ਰਹਮਪੁਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13 ਦਸੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਜੁਰਗ ਸਿਆਸਤਦਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ. ਸੰਧਵਾਂ ਨੇ ਕਿਹਾ ਕਿ ਸ. ਬ੍ਰਹਮਪੁਰਾ ਦੀ ਮੌਤ ਨਾਲ ਸੁਹਿਰਦ ਸਿਆਸਤ ਨੂੰ ਵੱਡਾ ਧੱਕਾ ਲੱਗਾ ਹੈ ਅਤੇ ਨੇ ਲੰਮਾਂ ਸਮਾਂ ਪੰਜਾਬ ਦੀ ਸਿਆਤ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਲੋਕਾਂ ਦੀ ਸੇਵਾ ਕੀਤੀ। ਉਨ੍ਹਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟਾਵਾ ਕੀਤਾ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
———-