ਬਿਕਰਮਜੀਤ ਚਾਹਲ ਨੂੰ ਟਿਕਟ ਮਿਲਣ ਤੇ ਸਨੌਰ ਹਲਕੇ ’ਚ ਖੁਸ਼ੀ ਦੀ ਲਹਿਰ, ਲੋਕਾਂ ਨੇ ਲੱਡੂ ਵੰਡ ਕੇ ਮਨਾਈ ਖੁਸ਼ੀ
23 ਜਨਵਰੀ( ਚੰਡੀਗੜ੍ਹ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੀ ਪਾਰਟੀ ਦੇ 22 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਦੇ ਬੇਟੇ ਬਿਕਰਮਜੀਤਇੰਦਰ ਸਿੰਘ ਚਾਹਲ ਦਾ ਨਾਮ ਵੀ ਸ਼ਾਮਲ ਹੈ, ਜੋ ਕਿ ਸਨੌਰ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ। ਦੱਸ ਦੱਈਏ ਕਿ ਬਿਕਰਮਜੀਤ ਇੰਦਰ ਸਿੰਘ ਚਾਹਲ ਪਿਛਲੇ ਲੰਬੇ ਸਮੇਂ ਤੋਂ ਸਨੌਰ ਹਲਕੇ ਵਿੱਚ ਸਮਾਜ ਭਲਾਈ ਦੇ ਕੰਮਾਂ ਵਿੱਚ ਅੱਗੇ ਹੋਣ ਕਾਰਨ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਹਨ, ਤੇ ਇਕ ਉੱਘੇ ਸਮਾਜਸੇਵੀ ਵੱਜੋਂ ਜਾਣੇ ਜਾਂਦੇ ਹਨ। ਅੱਜ ਉਹਨਾਂ ਨੂੰ ਸਨੌਰ ਹਲਕੇ ਤੋਂ ਟਿਕਟ ਮਿਲਣ ਦੀ ਖੁਸ਼ੀ ਵਿੱਚ ਹਲਕਾ ਸਨੌਰ ਵਿੱਚ ਸਥਿਤ ਪਾਰਟੀ ਦਫਤਰ ਵਿੱਚ ਲੋਕਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਹਲਕੇ ਦੇ ਨੌਜਵਾਨਾਂ ਵੱਲੋਂ ਉਹਨਾਂ ਲਈ ਜਿੱਤ ਦੇ ਨਾਅਰੇ ਵੀ ਲਾਏ ਗਏ। ਜਾਣਕਾਰੀ ਮਿਲੀ ਹੈ ਕਿ ਪਾਰਟੀ ਦਫਤਰ ਤੋਂ ਇਲਾਵਾਂ ਕਈ ਹੋਰ ਥਾਵਾਂ ਤੇ ਵੀ ਬਿਕਰਮ ਚਾਹਲ ਨੂੰ ਟਿਕਟ ਮਿਲਣ ਦੀ ਖੁਸ਼ੀ ਵਿੱਚ ਲੱਡੂ ਵੰਡੇ ਗਏ।