Punjab-Chandigarh

ਸ਼੍ਰੋਮਣੀ ਅਕਾਲੀ ਦਲ ਨੂੰ ਮਿਲ ਰਿਹਾ ਹੈ ਦਿਨ ਪ੍ਰਤੀ ਦਿਨ ਵੱਡਾ ਸਮਰਥਨ  :  ਜਗਦੀਪ ਚੀਮਾ  

6 ਫਰਵਰੀ (ਫਤਿਹਗੜ੍ਹ ਸਾਹਿਬ) ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਤੇ ਪਾਰਟੀ ਬਚਾਉਣ ਤੇ ਉਨ੍ਹਾਂ ਦਾ ਭਰਵਾਂ ਸਵਾਗਤ ਵੀ ਕੀਤਾ ਜਾ ਰਿਹਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ  ਵੱਖ-ਵੱਖ ਪਿੰਡਾਂ ਵਿੱਚ ਆਪਣੇ ਚੋਣ ਪ੍ਰਚਾਰ ਦੌਰਾਨ ਪਬਲਿਕ ਨਾਲ ਕੀਤੇ ਜਾ ਰਹੇ ਰਾਬਤੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ  ਕਰਮਜੀਤ ਸਿੰਘ ਬਿੱਟੂ ਜੱਲਾ ਦੇ ਪ੍ਰੇਰਨਾ ਸਦਕਾ ਵੱਡੀ ਗਿਣਤੀ ਚ ਨੌਜਵਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਚ ਹੋਏ ਸ਼ਾਮਲ ਹੋਣ ਵਾਲੇ ਨੌਜਵਾਨ ਗੁਰਿੰਦਰ ਸਿੰਘ ਪੂਨੀਆ ਖੇੜੀ, ਗੁਰਵਿੰਦਰ ਸਿੰਘ ਧੀਮਾਨ ਖੇੜੀ, ਗੁਰਵਿੰਦਰ ਸਿੰਘ ਮਾਨ, ਮਨਜਿੰਦਰ ਸਿੰਘ, ਸੁਖਮਨ ਸਿੰਘ, ਨਵਦੀਪ ਸਿੰਘ, ਹਰਜੀਵਨ ਸਿੰਘ, ਤਰਨਵੀਰ ਸਿੰਘ, ਸੁਖਮਨਜੀਤ ਸਿੰਘ, ਜਗਦੀਪ ਸਿੰਘ, ਨਰਿੰਦਰ ਸਿੰਘ ਮਾਨ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਮੂਹ ਨੌਜਵਾਨਾਂ ਨੂੰ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਵੱਲੋਂ ਜੀ ਆਇਆਂ ਆਖ ਕੇ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ।ਜਥੇਦਾਰ ਚੀਮਾ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੇ ਗਏ ਪੰਜਾਬ ਨਿਵਾਸੀਆਂ ਲਈ ਤੇਰਾਂ ਨੁਕਾਤੀ ਪ੍ਰੋਗਰਾਮਾਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਜਨਤਾ ਤੋਂ ਇਸ ਪ੍ਰਤੀ ਕਾਫੀ  ਭਰਵਾਂ ਸਮਰਥਨ ਵੀ ਮਿਲ ਰਿਹਾ ਹੈ ਜਿਸ ਤੋਂ ਪ੍ਰਭਾਵਤ ਹੋ ਕੇ ਲੋਕ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਨਾਲ ਜੁੜ ਰਹੇ ਹਨ । ਇਸ ਮੌਕੇ ਤੇ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੇ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਜਗਦੀਪ ਸਿੰਘ ਚੀਮਾ ਨੂੰ ਆਪਣੇ ਵੱਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਵੀ ਕੀਤਾ  । ਇਸ ਮੌਕੇ ਹੋਰਨਾਂ ਤੋਂ ਇਲਾਵਾ   ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਹਰਜਿੰਦਰ ਸਿੰਘ ਧਨੋਆ, ਦਿਲਬਾਗ ਸਿੰਘ ਬਾਘਾ ਅੰਮ੍ਰਿਤਪਾਲ ਸਿੰਘ ਰਾਜੂ ਸਰਹਿੰਦ ਸਮੇਤ ਵੱਡੀ ਗਿਣਤੀ ਵਿੱਚ  ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਹਾਜ਼ਰ ਸੀ  ।ਫੋਟੋ ਕੈਪਸ਼ਨ  ਪਿੰਡ ਜੱਲ੍ਹਾ ਵਿਖੇ ਜਗਦੀਪ ਸਿੰਘ ਚੀਮਾ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ 

Spread the love

Leave a Reply

Your email address will not be published. Required fields are marked *

Back to top button