Punjab-Chandigarh

ਪਿੰਡ ਖੇੜੀ ਵਿਖੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

23 ਜਨਵਰੀ ( ਫਤਿਹਗੜ੍ਹ ਸਾਹਿਬ) ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਸਥਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੇ ਗਏ ਤੇਰਾਂ ਨੁਕਾਤੀ ਪ੍ਰੋਗਰਾਮ ਅਤੇ ਹੋਰ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੋਰਨਾਂ ਪਾਰਟੀਆਂ ਦੇ ਆਗੂ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ  । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਹਲਕੇ ਦੇ ਪਿੰਡ ਖੇੜੀ ਵਿਖੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਨਾਲ ਜੁੜੇ  ਪਰਿਵਾਰਾਂ ਨੂੰ ਸ਼੍ਰੋਮਣੀ  ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਸਨਮਾਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ  । ਯੂਥ ਆਗੂ ਗੁਰਮੀਤ ਸਿੰਘ ਸੋਨੂੰ ਚੀਮਾ ਨੇ ਕਿਹਾ ਕਿ ਇਨ੍ਹਾਂ   ਪਰਿਵਾਰਾਂ ਵਿੱਚੋਂ ਗੁਰਜੰਟ ਸਿੰਘ, ਰਜਿੰਦਰ ਸਿੰਘ, ਹਰਦੀਪ ਸਿੰਘ, ਰਾਜਵਿੰਦਰ ਸਿੰਘ, ਲਛਮਣ ਸਿੰਘ, ਲਖਵਿੰਦਰ ਸਿੰਘ, ਭੀਮ ਸਿੰਘ, ਅਮਨਦੀਪ ਸਿੰਘ, ਪ੍ਰਕਾਸ਼ ਸਿੰਘ, ਕਾਲਾ ਪਿੰਡ ਖੇੜੀ,  ਤਰਲੋਚਨ ਸਿੰਘ, ਗਗਨਦੀਪ ਸਿੰਘ ਵੱਲੋਂ ਆਮ ਆਦਮੀ ਪਾਰਟੀ ਦਾ ਝਾੜੂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ ਅਤੇ ਹਲਕਾ ਫਤਿਹਗਡ਼੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਦੀਪ ਸਿੰਘ ਚੀਮਾ ਦਾ ਪੂਰਨ ਸਾਥ ਦੇਣ ਦਾ ਵਿਸ਼ਵਾਸ ਵੀ ਦਿਵਾਇਆ ਗਿਆ ਹੈ  । ਗੁਰਮੀਤ ਸਿੰਘ ਸੋਨੂੰ ਚੀਮਾ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣਨ ਤੇ ਇਨ੍ਹਾਂ ਉਸ ਦਾ ਬਣਦਾ ਮਾਣ ਸਨਮਾਨ ਵੀ ਕੀਤਾ ਜਾਵੇਗਾ  । ਉਨ੍ਹਾਂ ਨਾਲ ਇਹ ਅਪੀਲ ਕੀਤੀ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ  । ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ  ਸਿੰਘ ਜੱਲ੍ਹਾ,  ਮਨਮੋਹਨ ਸਿੰਘ ਮਕਾਰੋਂਪੁਰ, ਬਰਿੰਦਰ ਸਿੰਘ ਸੋਢੀ ਸਾਬਕਾ ਚੇਅਰਮੈਨ, ਕਮਲ ਬਾਜਵਾ, ਮੇਵਾ ਰਾਮ, ਲਖਜੀਤ ਸਿੰਘ ਲੱਕੀ, ਰਾਜੂ ਪੰਚ, ਰਵੀ ਜੱਲਾ, ਲੰਬੜਦਾਰ ਜਸਵੰਤ ਸਿੰਘ ਮਾਜਰਾ, ਰਾਮ ਲਾਲ ਸਮੇਤ ਹੋਰ ਮੋਹਤਬਰ ਸ਼ਖਸੀਅਤਾਂ ਹਾਜ਼ਰ ਸਨ।
ਫੋਟੋ ਕੈਪਸ਼ਨ  
 ਗੁਰਮੀਤ ਸਿੰਘ ਸੋਨੂੰ ਚੀਮਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਹਲਕੇ ਦੇ ਪਿੰਡ ਖੇੜੀ ਵਿਖੇ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ  ਦਲ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਨਮਾਨ ਕਰਦੇ ਹੋਏ ।

Spread the love

Leave a Reply

Your email address will not be published. Required fields are marked *

Back to top button