Punjab-Chandigarh

ਪ੍ਰਸਿੱਧ ਸਮਾਜ ਸੇਵੀ ਤੇ ਸਾਬਕਾ ਸਰਪੰਚ ਭੋਲਾ ਸਿੰਘ ਸਿਰਕਪੜਾ ਵਲੋਂ ਵਿਧਾਇਕ ਚੰਦੂਮਾਜਰਾ ਦੀ ਹਮਾਇਤ ਦਾ ਐਲਾਨ

14 ਫਰਵਰੀ (ਸਨੌਰ) : ਹਲਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਹਲਕੇ ਅੰਦਰ ਸਮਾਜ ਸੇਵਾ ਦੇ ਕੰਮਾਂ ’ਚ ਨਾਮਣਾ ਖੱਟਣ ਵਾਲੇ ਪਿੰਡ ਸਿਰਕਪੜਾ ਦੇ ਸਾਬਕਾ ਸਰਪੰਚ ਸ. ਭੋਲਾ ਸਿੰਘ ਨੇ ਆਪਣੇ ਸਾਥੀਆਂ ਸਮੇਤ ਹਰਿੰਦਰਪਾਲ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਸਾਬਕਾ ਸਰਪੰਚ ਸ. ਭੋਲਾ ਸਿੰਘ ਦਾ ਇਲਾਕੇ ਵਿਚ ਵੱਖ ਵੱਖ ਸਮਾਜ ਸੇਵੀ ਕੰਮਾਂ ਕਾਰਨ ਚੰਗਾ ਅਸਰ ਰਸੂਖ ਹੈ। ਉਨ੍ਹਾਂ ਵਲੋਂ ਆਪਣੇ ਨਿਜੀ ਖਰਚੇ ’ਤੇ ਕਈ ਪਿੰਡਾਂ ਨੂੰ ਜੋੜਨ ਲਈ ਘੱਗਰ ’ਤੇ ਬਣਾਏ ਪੁਲ ਕਾਰਨ ਇਲਾਕੇ ਵਿਚ ਉਨ੍ਹਾਂ ਦਾ ਚੰਗਾ ਅਸਰ ਰਸੂਖ ਹੈ। ਵਿਧਾਇਕ ਚੰਦੂਮਾਜਰਾ ਨੇ ਅਕਾਲੀ ਦਲ ਨੂੰ ਹਮਾਇਤ ਦੇਣ ’ਤੇ ਸ. ਭੋਲਾ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ।
ਉਨ੍ਹਾਂ ਇਸ ਮੌਕੇ ਵਿਸ਼ਵਾਸ਼ ਦਿਵਾਇਆ ਕਿ ਅਕਾਲੀ ਬਸਪਾ ਸਰਕਾਰ ਆਉਣ ’ਤੇ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਹਨ੍ਹੇਰੀ ਝੁਲਾ ਦਿੱਤੀ ਜਾਵੇਗੀ। ਹਲਕੇ ਅੰਦਰ ਲੜਕੀਆਂ ਦਾ ਸਰਕਾਰੀ ਕਾਲਜ ਅਤੇ ਸਰਕਾਰੀ ਮਿਲਕ ਪਲਾਂਟ ਸਥਾਪਿਤ ਕਰਨਾ ਮੇਰੀ ਪਹਿਲ ਕਦਮੀ ਹੋਵੇਗੀ, ਜਿਸ ਨਾਲ ਜਿਥੇ ਦੁੱਧ ਉਤਪਾਦਨ ਵਿਚ ਵਾਧਾ ਹੋਵੇਗਾ ਉਥੇ ਹੀ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ।
ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਚਾਲਾਂ ਨੂੰਸਮਝ ਅਤੇ ਇਨ੍ਹਾਂ ਪੰਜਾਬ ਵਿਰੋਧੀ ਪਾਰਟੀਆਂ ਨੂੰ ਪਿਛਲੀ ਵਾਰ ਦੀ ਤਰ੍ਹਾਂ ਨਕਾਰਦਿਆਂ ਹਲਕੇ ਦੀ ਸੇਵਾ ਅਕਾਲੀ ਦਲ ਦੇ ਹੱਥਾ ਵਿਚ ਮੁੜ ਸੌਂਪਣ।
ਇਸ ਮੌਕੇ ਪਵਨ ਪੰਡਤ, ਸ਼ੰਕਰ, ਸਰਦਾਰਾ ਸਿੰਘ, ਜੋਗਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਗੋਲਾ, ਜਗਤਾਰ ਸਿੰਘ ਨੇ ਵੀ ਵਿਧਾਇਕ ਚੰਦੂਮਾਜਰਾ ਦੀ ਹਮਾਇਤ ਦਾ ਐਲਾਨ ਕੀਤਾ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਜਾਗਰ ਸਿੰਘ ਸਾਬਕਾ ਸਰਪੰਚ, ਰਾਜਿੰਦਰ ਸਿੰਘ, ਸਿਆਮ ਲਾਲ, ਭੋਲਾ ਨੰਬਰਦਾਰ, ਚਰਨਜੀਤ ਸਿੰਘ, ਡਾ. ਬਲਜਿੰਦਰ ਸਿੰਘ, ਲਾਡੀ ਸਿਰਕਪੜਾ, ਅਕਾਸ਼ ਨੌਰੰਗਵਾਲ, ਗੁਰਬਖਸ਼ ਸਿੰਘ, ਰਿੰਕੂ, ਜਸਵੀਰ ਨੰਬਰਦਾਰ, ਵਰਿੰਦਰ ਡਕਾਲਾ, ਜੱਗੀ ਬੰਦੇਸ਼ਾ ਵੀ ਹਾਜ਼ਰ ਸਨ।

Spread the love

Leave a Reply

Your email address will not be published.

Back to top button