ਕੇਜਰੀਵਾਲ ਪੰਜਾਬ ਦਾ ਪਾਣੀ ਵੇਚ ਕੇ ਥਰਮਲ ਪਲਾਂਟ ਵੀ ਬੰਦ ਕਰਵਾਏਗਾ : ਸੁਖਬੀਰ ਬਾਦਲ
7 ਫਰਵਰੀ (ਫਤਹਿਗੜ੍ਹ ਸਾਹਿਬ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਕ ਮੌਕਾ ਦੇਣ ਦੀ ਦੁਹਾਈ ਪਾਉਣ ਵਾਲੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ਦਾ ਪਾਣੀ ਵੇਚ ਕੇ ਥਰਮਲ ਪਲਾਂਟ ਵੀ ਬੰਦ ਕਰਵਾਏਗਾ, ਜੋ ਕਦੀ ਵੀ ਪੰਜਾਬ ਦੇ ਹੱਕ ਵਿੱਚ ਨਹੀਂ ਭੁਗਤੇਗਾ ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰਾਂ ਜਗਦੀਪ ਸਿੰਘ ਚੀਮਾ ਦੇ ਹੱਕ ਵਿੱਚ ਸਰਹਿੰਦ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਰੇਹੜੀ ਚਲਾਉਣ ਵਾਲੇ ਆਮ ਆਦਮੀ ਪਾਰਟੀ ਨੂੰ ਟਿਕਟਾਂ ਦੇਣ ਦੀ ਦੁਹਾਈ ਪਾਉਣ ਵਾਲੇ ਕੇਜਰੀਵਾਲ ਨੇ 65 ਦਿੱਕਟਾ ਦਲ ਬਦਲੂਆਂ ਨੂੰ ਦੇ ਕੇ ਵੋਟਾਂ ਤੇ ਨੋਟਾਂ ਦੀ ਰਾਜਨੀਤੀ ਕੀਤੀ ਹੈ ਤੇ ਹੁਣ ਪੰਜਾਬ ਨਿਵਾਸੀ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ।ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਤਾਕਤ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਕੋਈ ਵੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਨਹੀਂ ਕਰ ਸਕੇਗੀ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੇ ਕੱਟੇ ਗਏ ਨੀਲੇ ਕਾਰਡ ਸਰਕਾਰ ਆਉਣ ਤੇ ਸਭ ਤੋਂ ਪਹਿਲਾਂ ਬਣਾਏ ਜਾਣਗੇ ਤੇ ਨੀਲਾ ਕਾਰਡਧਾਰਕ ਦੀ ਮਹਿਲਾ ਮੁਖੀ ਨੂੰ 2 ਹਜਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ ਉਨ੍ਹਾਂ ਕਿਹਾ ਕਿ 12 ਹਜ਼ਾਰ ਕਰੋੜ ਰੁਪਿਆ ਲਗਾਕੇ ਸਕੂਲਾਂ ਵਿੱਚ ਵਿੱਦਿਅਕ ਢਾਂਚਾ ਬਦਲਿਆ ਜਾਵੇਗਾ ਤੇ ਸਮੁੱਚੇ ਪੰਜਾਬ ਦੇ ਕਾਲਜ ਅਤੇ ਯੂਨੀਵਰਸਿਟੀਆਂ ਵਿੱਚ 33 ਪ੍ਰਤੀਸ਼ਤ ਸੀਟਾਂ ਸਰਕਾਰੀ ਸਕੂਲਾਂ ਵਿੱਚੋਂ ਪੜ੍ਹੇ ਹੋਏ ਵਿਦਿਆਰਥੀਆਂ ਲਈ ਰਿਜ਼ਰਵ ਰੱਖੀਆਂ ਜਾਣਗੀਆਂ ਤੇ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਹੋਣਹਾਰ ਵਿਦਿਆਰਥੀਆਂ ਜੋ ਵਿਦੇਸ਼ਾਂ ਵਿੱਚ ਵੀ ਪੜ੍ਹਾਈ ਕਰਨਾ ਚਾਹੁੰਦੇ ਹਨ ਉਨ੍ਹਾਂ ਲਈ ਸਟੂਡੈਂਟ ਕਾਰਡ ਸਕੀਮ ਲਿਆਂਦੀ ਜਾਵੇਗੀ ਜਿਸ ਤਹਿਤ 10 ਲੱਖ ਰੁਪਏ ਦਿੱਤਾ ਜਾਵੇਗਾ, ਇਸ ਦੇ ਨਾਲ ਹੀ ਆਪਣਾ ਰੁਜ਼ਗਾਰ ਖੋਲ੍ਹਣ ਲਈ ਪੰਜ ਲੱਖ ਰੁਪਏ ਕੋਆਪਰੇਟਿਵ ਬੈਂਕ ਤੋਂ ਬਿਨਾਂ ਵਿਆਜ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ ਜੋ ਤਿੰਨ ਸਾਲਾਂ ਬਾਅਦ ਦੱਸ ਸਾਲਾਂ ਚ ਮੋੜਨਾ ਹੋਵੇਗਾ । ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ ਤੇ ਹਰ ਪਿੰਡ ਵਿੱਚ ਪੰਚਾਇਤੀ ਜ਼ਮੀਨਾਂ ਵਿੱਚੋਂ ਪੰਜ ਪੰਜ ਮਰਲੇ ਦੇ ਪਲਾਟ ਤੇ ਲਾਲ ਲਕੀਰ ਅੰਦਰ ਰਹਿਣ ਵਾਲਿਆਂ ਦੇ ਨਾਮ ਰਜਿਸਟਰੀ ਕਰਵਾ ਕੇ ਮਲਕੀਅਤ ਸੌਂਪੀ ਜਾਵੇਗੀ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅਮਰਿੰਦਰ ਸਿੰਘ ਲਿਬੜਾ, ਸਾਬਕਾ ਸੰਸਦ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ, ਬਲਜੀਤ ਸਿੰਘ ਭੁੱਟਾ ਸਾਬਕਾ ਚੇਅਰਮੈਨ, ਇੰਦਰਜੀਤ ਸਿੰਘ ਸੰਧੂ, ਮਨਮੋਹਨ ਸਿੰਘ ਮਕਾਰੋਂਪੁਰ, ਹਰਵਿੰਦਰ ਸਿੰਘ ਬੱਬਲ, ਸਰਬਜੀਤ ਸਿੰਘ ਝਿੰਜਰ ਜ਼ਿਲ੍ਹਾ ਪ੍ਰਧਾਨ, ਕੁਲਵਿੰਦਰ ਸਿੰਘ ਡੇਰਾ, ਸੰਤਾ ਸਿੰਘ ਉਮੈਦਪੁਰੀ, ਐਡਵੋਕੇਟ ਸ਼ਿਵ ਕੁਮਾਰ ਕਲਿਆਣ, ਬਰਿੰਦਰ ਸਿੰਘ ਭਮਾਰਸੀ, ਲਵਪ੍ਰੀਤ ਸਿੰਘ ਪੰਜੋਲੀ, ਐਡਵੋਕੇਟ ਇੰਦਰਜੀਤ ਸਿੰਘ ਸਾਊ, ਰਾਜਦਵਿੰਦਰ ਸਿੰਘ ਖਰ੍ਹੇ, ਦਿਲਬਾਗ ਸਿੰਘ ਬਾਘਾ, ਸ਼ਰਨਜੀਤ ਸਿੰਘ ਚਨਾਰਥਲ, ਅਵਤਾਰ ਸਿੰਘ ਰਿਆ ਸ਼੍ਰੋਮਣੀ ਕਮੇਟੀ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹਡ਼ਾ, ਕੁਲਦੀਪ ਸਿੰਘ ਪੋਲਾ, ਗੁਰਮੀਤ ਸਿੰਘ ਸੋਨੂੰ ਚੀਮਾ, ਸਾਬਕਾ ਚੇਅਰਮੈਨ ਹਰਭਜਨ ਸਿੰਘ ਚਨਾਰਥਲ, ਕੁਲਦੀਪ ਸਿੰਘ ਸੌਂਢਾ, ਸ਼ੇਰ ਸਿੰਘ ਸਾਬਕਾ ਪ੍ਰਧਾਨ, ਸਤਵਿੰਦਰ ਸਿੰਘ ਸੱਤੀ ਚਨਾਰਥਲ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਹੁਦੇਦਾਰ ਵਰਕਰ ਸਾਹਿਬਾਨ ਵੀ ਹਾਜ਼ਰ ਸਨ ।ਇਸ ਮੌਕੇ ਤੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਉਣ ਵਾਲਿਆਂ ਸਮੇਤ ਆਮ ਆਦਮੀ ਪਾਰਟੀ ਦੇ ਬਾਜ਼ੀਗਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਨੰਬਰਦਾਰ ਇੰਦਰ ਸਿੰਘ ਨਾਮਸੋਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਕਰਨ ਤੇ ਸਨਮਾਨਤ ਵੀ ਕੀਤਾ ।