EducationPunjab-Chandigarh

ਸ਼ੇਰ ਬਣਕੇ ਬੁਰਾਈਆਂ ਦਾ ਖ਼ਾਤਮਾ ਕਰਨ ਬੱਚੇ : ਕਪੂਰ-ਜੇਮਜ਼ ਸਕੂਲ

Ajay Verma (The Mirror Time)

ਪਟਿਆਲਾ, 10 ਅਗਸਤ:
ਬੱਚਿਆਂ ਨੂੰ ਸਿੱਖਿਆ ਰਾਹੀਂ ਸ਼ੇਰ ਵਰਗੀ ਤਾਕਤ ਹਾਸਲ ਕਰਨੀ ਚਾਹੀਦੀ ਹੈ। ਉਸ ਤਾਕਤ ਦਾ ਇਸਤੇਮਾਲ ਲੁਪਤ ਹੋ ਰਹੇ ਸ਼ੇਰਾਂ ਨੂੰ ਬਚਾਉਣ ਅਤੇ ਸਮਾਜ ਦੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਕਰਨਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਕੀਤਾ। ਉਹ ਜੇਮਜ਼ ਪਬਲਿਕ ਸਕੂਲ ਵਿਖੇ ਪੰਜਾਬ ਸਰਕਾਰ ਦੀ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਅਤੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ਵ ਸ਼ੇਰ ਦਿਵਸ ਸਮਾਰੋਹ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ।
ਸਮਾਰੋਹ ਦਾ ਆਯੋਜਨ ਵਣ ਮੰਡਲ ਅਫਸਰ (ਵਿਸਥਾਰ) ਪਟਿਆਲਾ ਸੁਸ੍ਰੀ ਵਿੱਦਿਆ ਸਾਗਰੀ ਆਰ.ਯੂ., ਆਈਐਫ਼ਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਉੱਘੀ ਸਮਾਜ ਸੇਵੀ ਸੰਸਥਾ ਉਮੰਗ ਵੈਲਫੇਅਰ ਫਾਉਂਡੇਸ਼ਨ ਦੇ ਸਹਿਯੋਗ ਨਾਲ ਕੀਤਾ ਗਿਆ। ਸਕੂਲ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ, ਜਦਕਿ ਵਣ ਰੇਂਜ ਅਫ਼ਸਰ (ਵਿਸਥਾਰ) ਸੁਰਿੰਦਰ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਪਧਾਰੇ।
ਸ਼ਾਇਨਾ ਕਪੂਰ ਨੇ ਕਿਹਾ ਕਿ ਕੁਦਰਤੀ ਚੱਕਰ ਵਿੱਚ ਸ਼ੇਰਾਂ ਦੀ ਮੌਜੂਦਗੀ ਬਹੁਤ ਜ਼ਰੂਰੀ ਹੈ। ਸ਼ੇਰਾਂ ਦੀ ਅਣਹੋਂਦ ਧਰਤੀ ਉੱਪਰ ਮਨੁੱਖੀ ਹੋਂਦ ਨੂੰ ਖਤਰੇ ਵਿੱਚ ਪਾ ਦੇਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਵਾਤਾਵਰਣ ਦੀ ਸੁਰੱਖਿਆ ਖਾਤਰ ਉਹ ਵਣ ਵਿਭਾਗ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਤਿਆਰ ਹਨ। ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਆਪਣੇ ਪ੍ਰਧਾਨਗੀ ਭਾਸ਼ਨ ਦੌਰਾਨ ਕਿਹਾ ਕਿ ਧਰਤੀ ਉੱਪਰ ਮਨੁੱਖੀ ਹੋਂਦ ਤਦ ਹੀ ਬਰਕਰਾਰ ਰਹਿ ਸਕਦੀ ਹੈ ਜਦੋਂ ਮਨੁੱਖ ਕੁਦਰਤ ਪ੍ਰਤੀ ਈਮਾਨਦਾਰ ਅਤੇ ਸ਼ੁਕਰਗੁਜ਼ਾਰ ਹੋਕੇ ਵਿਚਰੇ। ਉਨ੍ਹਾਂ ਨੇ ਵਣ ਵਿਸਥਾਰ ਰੇਂਜ ਪਟਿਆਲਾ ਅਤੇ ਉਮੰਗ ਵੈਲਫੇਅਰ ਫਾਉਂਡੇਸ਼ਨ ਵੱਲੋਂ ਵਾਤਾਵਰਣ ਪੱਖੀ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਣ ਵਿਸਥਾਰ ਰੇੰਜ ਪਟਿਆਲਾ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸ਼ਾ ਕੀਤੀ।
ਵਣ ਰੇਂਜ ਅਫ਼ਸਰ ਸ੍ਰੀ ਸ਼ਰਮਾ ਨੇ ਸਮਾਰੋਹ ਦੇ ਸਫਲ ਆਯੋਜਨ ਲਈ ਬਲਾਕ ਅਫ਼ਸਰ ਮਹਿੰਦਰ ਚੌਧਰੀ, ਬੀਟ ਅਫਸਰ ਮਨਵੀਨ ਕੌਰ, ਪੂਜਾ ਜਿੰਦਲ, ਹਰਦੀਪ ਸ਼ਰਮਾ, ਅਮਨ ਅਰੋੜਾ ਅਤੇ ਉਮੰਗ ਵੈਲਫੇਅਰ ਫਾਉਂਡੇਸ਼ਨ ਪ੍ਰਧਾਨ ਅਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ। ਬੀਟ ਅਫਸਰ ਮਨਵੀਨ ਕੌਰ ਸਾਹੀ ਨੇ ਸ਼ੇਰਾਂ ਦੇ ਮਹੱਤਵ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਫਾਉਂਡੇਸ਼ਨ ਪ੍ਰਧਾਨ ਅਰਵਿੰਦਰ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਵਣ ਵਿਸਥਾਰ ਰੇਂਜ ਪਟਿਆਲਾ ਨਾਲ ਮਿਲਕੇ ਵਾਤਾਵਰਣ ਅਤੇ ਕੁਦਰਤ ਪੱਖੀ ਆਯੋਜਨ ਕੀਤੇ ਜਾਂਦੇ ਰਹਿਣਗੇ। ਬੀਟ ਅਫਸਰ ਅਮਨ ਅਰੋੜਾ ਅਤੇ ਹਰਦੀਪ ਸ਼ਰਮਾ ਨੇ ਮਹਿਮਾਨਾਂ ਅਤੇ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ। ਸੁਖਪ੍ਰੀਤ ਕੌਰ ਨੇ ਬਾਖੂਬੀ ਮੰਚ ਸੰਚਾਲਨ ਕੀਤਾ।
ਇਸ ਮੌਕੇ ਸਕੂਲ ਦੇ ਆਰਟ ਟੀਚਰ ਦੀਪਕ ਗਾਗਟ ਦੀ ਅਗਵਾਈ ਵਿੱਚ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ। ਜੂਨੀਅਰ ਵਰਗ ਵਿੱਚ ਦਸਵੀਂ ਕਲਾਸ ਦੇ ਹਰਮੀਤ ਨੇ ਪਹਿਲਾ ਸਥਾਨ ਪ੍ਰਾਪਕ ਕੀਤਾ। ਦਸਵੀਂ ਕਲਾਸ ਦਾ ਹੀ ਸੁਰਜੀਤ ਸਿੰਘ ਦੂਜੇ ਅਤੇ ਅੱਠਵੀਂ ਕਲਾਸ ਦੀ ਮਹਿਨਾਜ਼ ਤੀਜੇ ਸਥਾਨ ਤੇ ਰਹੇ। ਸੀਨੀਅਰ ਵਰਗ ਦੇ ਮੁਕਾਬਲੇ ਵਿੱਚ ਗਿਆਰਵੀਂ ਕਲਾਸ ਦੇ ਨਰਿੰਦਰ ਸਿੰਘ, ਜੈਸਮੀਨ ਕੌਰ ਅਤੇ ਸਾਰਾਹ ਸ਼ਰਮਾ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਵਣ ਵਿਸਥਾਰ ਰੇਂਜ ਪਟਿਆਲਾ ਵੱਲੋਂ ਜੇਤੂ ਬੱਚਿਆਂ ਨੂੰ ਮੈਡਲ, ਸਰਟੀਫਿਕੇਟ ਦੇਕੇ ਪੁਰਸਕ੍ਰਿਤ ਕੀਤਾ ਗਿਆ। ਮਹਿਮਾਨਾਂ ਨੂੰ ਸਨਮਾਨ ਚਿੰਨ ਭੇਂਟ ਕੀਤੇ ਗਏ। ਇਸ ਮੌਕੇ ਤੇ ਫਾਉਂਡੇਸ਼ਨ ਦੇ ਮੈਂਬਰ ਫਾਊਂਡੇਸ਼ਨ ਮੈਂਬਰ ਹਰਜੀਤ ਸਿੰਘ, ਕੁਲਦੀਪ ਸਿੰਘ, ਹਰਵਿੰਦਰ ਰਾਜਪਾਲ, ਇਕਬਾਲ, ਹਰਮਨ ਸਿੰਘ, ਗੁਰਚਰਨ ਸਿੰਘ, ਅਮਨ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ।

Spread the love

Leave a Reply

Your email address will not be published. Required fields are marked *

Back to top button