EducationPunjab-Chandigarh

ਵਰਲਡ ਯੂਨੀਵਰਸਿਟੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਸਮਾਗਮ ਸੰਪੰਨ

Ajay verma ( The Mirror Time)

ਵਿਸ਼ਵ ਵਾਤਾਵਰਣ ਦਿਵਸ 2022 ਦੇ ਸਬੰਧ ਵਿਚ ਕਰਵੇ ਗਏ ਸਮਾਗਮਾਂ ਦੀ ਸਮਾਪਤੀ ਕਰਦੇ ਹੋਏ, ਸ੍ਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਬਨਸਪਤੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਸਹਿਯੋਗ ਨਾਲ “ਪਲਾਸਟਿਕ ਅਤੇ ਵਾਤਾਵਰਣ ਦੀ ਗਿਰਾਵਟ” ਵਿਸ਼ੇ ‘ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਵਿਚ ਹਾਜਰ ਪਤਵੰਤਿਆਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦੇ ਹੋਏ, ਡਾ: ਯਾਦਵਿੰਦਰ ਸਿੰਘ, ਇੰਚਾਰਜ, ਬਨਸਪਤੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਨੇ ਹਾਜ਼ਰੀਨ ਨੂੰ ਵਿਸ਼ਵ ਵਾਤਾਵਰਣ ਦਿਵਸ ਲਈ ਇਸ ਸਾਲ ਦੇ ਥੀਮ ‘ਸਿਰਫ ਇੱਕ ਧਰਤੀ’ ਤੋਂ ਜਾਣੂ ਕਰਵਾਇਆ, ਉਨ੍ਹਾਂ ਨੇ ਇਸ ਦਿਵਸ ਨੂੰ ਮਨਾਉਣ ਦੀ ਜ਼ਰੂਰਤ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਭਾਗੀਦਾਰਾਂ ਨੂੰ ਸਿੱਖਿਆ ਨੂੰ ਗ੍ਰਹਿਣ ਕਰਨ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਇਸ ਤੇ ਅਮਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ‘ਤੇ ਜੀਵਨ ਦੀ ਹੋਂਦ ਲਈ ਸਭ ਤੋਂ ਵੱਡਾ ਖ਼ਤਰਾ ਪਲਾਸਟਿਕ ਦੇ ਨਿਪਟਾਰੇ ਦੀ ਸਮੱਸਿਆ ਹੈ, ਇਸ ਲਈ ਇਸ ਚਿੰਤਾ ਨੂੰ ਦੂਰ ਕਰਨ ਲਈ ਇਸ ਨੂੰ ਇਸ ਸੈਮੀਨਾਰ ‘ਚ ਗੱਲਬਾਤ ਦਾ ਵਿਸ਼ਾ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਸਮਾਗਮਾਂ ਦੀ ਸ਼ੁਰੂਆਤ 5 ਜੂਨ, 2022 ਨੂੰ ਜਾਗਰੂਕਤਾ ਰੈਲੀ ਨਾਲ ਹੋਈ ਸੀ, ਜਿਸ ਵਿੱਚ ਲਗਭਗ 350 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਯੂਨੀਵਰਸਿਟੀ ਦੇ ਐਨ.ਐਸ.ਐਸ. ਵਾਲੰਟੀਅਰਾਂ ਨੇ ਇੱਕ ਪਹਿਲ ਕਦਮੀ “ਫੀਡ ਦਿ ਬਰਡਜ਼” ਕਰਦੇ ਹੋਏ ਯੂਨੀਵਰਸਿਟੀ ਕੈਂਪਸ ਅਤੇ ਆਪਣੇ ਘਰਾਂ ਵਿੱਚ ਪੰਛੀਆਂ ਲਈ ਫੀਡਰ ਲਗਾਏ। ਯੂਨੀਵਰਸਿਟੀ ਵੱਲੋਂ ਇਸ ਦਿਵਸ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ ਅਤੇ ਇਸ ਦੌਰਾਨ ਲਗਾਏ ਗਏ ਰੁੱਖਾਂ ਨੂੰ ਐਨ.ਐਸ.ਐਸ. ਵਲੰਟੀਅਰਾਂ ਦੁਆਰਾ ਗੋਦ ਲਿਆ ਗਿਆ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਪੂਰੀ ਤਰ੍ਹਾਂ ਪਲ ਸਕਣ। ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਦਾ ਇਹ ਉਪਰਾਲਾ ਸਹੀ ਦਿਸ਼ਾ ਵਿੱਚ ਇੱਕ ਛੋਟਾ ਜਿਹਾ ਕਦਮ ਹੋਵੇਗਾ।

ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਐਸ.ਐਸ. ਬਿਲਿੰਗ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ, ਸੈਮੀਨਾਰ ਲਈ ਇੱਕ ਢੁਕਵਾਂ ਵਿਸ਼ਾ ਚੁਣਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਸਮੱਸਿਆ ਬਾਰੇ ਸਿਧਾਂਤਕ ਗਿਆਨ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦੇ ਹਨ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਵਿੱਚ ਕਦਮ ਚੁੱਕਣ ਲਈ ਜਾਗਰੂਕ ਕਰਨ ਲਈ ਇੱਕ ਮਜ਼ਬੂਤ ਨੀਂਹ ਰੱਖਣ ਵਿੱਚ ਵੀ ਮਦਦਗਾਰ ਸਾਬਤ ਹੁੰਦੇ ਹਨ।

ਇਸ ਸੈਮੀਨਾਰ ਦੇ ਮੁੱਖ ਬੁਲਾਰੇ ਵੱਜੋਂ ਪ੍ਰੋ: ਜਗਬੀਰ ਸਿੰਘ, ਸਾਬਕਾ ਪ੍ਰੋਫੈਸਰ ਅਤੇ ਮੁਖੀ,  ਜ਼ੂਆਲੋਜੀ ਅਤੇ ਵਾਤਾਵਰਣ ਵਿਗਿਆਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਪਲਾਸਟਿਕ ਦੇ ਨਿਪਟਾਰੇ ਦੀ ਸਮੱਸਿਆ ‘ਤੇ ਆਪਣੇ ਜੀਵਨ ਦੇ ਤਜ਼ਰਬੇ ਅਤੇ ਖੋਜ ਦੇ ਖਜ਼ਾਨੇ ਨੂੰ ਸਾਂਝਾ ਕਰਦੇ ਹੋਏੇ ਸਾਰਿਆਂ ਨੂੰ ਨਿੱਜੀ ਤੌਰ ‘ਤੇ ਅਪੀਲ ਕੀਤੀ ਕਿ ਸਾਨੂੰ ਆਪਣੀਆਂ ਜੜ੍ਹਾਂ ਵਿੱਚ ਵਾਪਸ ਜਾਣਾ ਚਾਹੀਦਾ ਹੈ ਅਤੇ ਇਸ ਸਮੱਸਿਆ ਨੂੰ ਰੋਕਣ ਲਈ ਕੱਪੜੇ ਦੇ ਥੈਲਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪਲਾਸਟਿਕ ਦੀ ਕਾਢ ਅਤੇ ਇਸ ਦੀ ਹਰ ਘਰ ਵਿੱਚ ਅਤੇ ਅੰਤ ਵਿੱਚ ਸਮੁੰਦਰੀ ਜਾਨਵਰਾਂ ਦੇ ਪੇਟ ਵਿੱਚ ਤੱਕ ਦੀ ਯਾਤਰਾ ਦੇ ਪਿੱਛੇ ਤਰਕ ਸਾਂਝੇ ਕੀਤੇ। ਲੈਂਡਫਿਲਜ਼, ਸਮੁੰਦਰੀ ਤੱਟਾਂ ਅਤੇ ਨਦੀਆਂ ਦੀਆਂ ਕੁਝ ਅਸਲ ਜ਼ਿੰਦਗੀ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਧਰਤੀ ਮਾਂ ਦੀ ਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਵਾਤਾਵਰਨ ਬਾਰੇ ਗੁਰਬਾਣੀ ਵਿਚ ਦਰਜ ਤੁਕਾਂ ਦੀ ਵਿਆਖਿਆਂ ਕਰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ।

ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰੋ: ਆਦਰਸ਼ ਪਾਲ ਵਿੱਗ, ਚੇਅਰਮੈਨ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਕਿਹਾ ਕਿ ਸਭ ਤੋਂ ਪਹਿਲਾਂ ਸਾਨੂੰ ਅੱਜ ਵਾਤਾਵਰਣ ਦੇ ਹੋ ਰਹੇ ਨੁਕਸਾਨ ਦੀ ਜੁੰਮੇਵਾਰੀ ਲੈਦੇਂ ਹੋਏੇ, ਇਸ ਦੀ ਮੁੜ ਬਹਾਲੀ ਲਈ ਲੋੜੀਂਦੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਦਾ ਵਿਚਾਰ ਸੀ ਕਿ ਵਿਅਕਤੀ ਨੂੰ ਆਪਣੇ ਆਪ ਨੂੰ ਬਦਲਣ ਅਤੇ ‘ਮੇਰੀ ਧਰਤੀ ਮੇਰੀ ਜ਼ਿੰਮੇਵਾਰੀ’ ਮੰਤਰ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਵਿੱਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ ਅਤੇ ਉਨ੍ਹਾਂ ਨੂੰ ਆਪਣੇ ਕੈਂਪਸਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ‘ਤੇ ਸਖ਼ਤੀ ਨਾਲ ਪਾਬੰਦੀ ਲਗਾਉਣ ਦੀ ਲੋੜ ਹੈ। ਇਸ ਦੇ ਨਾਲ ਹੀ ਵਾਤਾਵਰਣ ਦੇ ਵਿਗਾੜ ਦੀ ਸਮੱਸਿਆ ਨੂੰ ਰੋਕਣ ਲਈ ਵਿਹਾਰਕ ਹੱਲਾਂ ਨੂੰ ਖਤਮ ਕਰਨ ਲਈ ਹੋਰ ਖੋਜਾਂ ਅਤੇ ਵਿਚਾਰ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਨੇ ਇਸ ਦਿਸ਼ਾ ਵਿੱਚ ਪੰਜਾਬ ਪ੍ਰਦੂਸ਼ਣ ਬੋਰਡ ਦੇ ਯਤਨਾਂ ਅਤੇ ਪਹਿਲਕਦਮੀ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।ਉਨ੍ਹਾਂ ਨੇ ਇਸ ਸਮਾਗਮ ਵਿਚ ਹਾਜਰ ਹਰ ਇੱਕ ਵਿਅਕਤੀ ਤੋਂ, ਕਿ ਉਹ ਦੂਜਿਆਂ ਤੋਂ ਕਦਮ ਚੁੱਕਣ ਦੀ ਉਮੀਦ ਕਰਨ ਤੋਂ ਪਹਿਲਾਂ ਆਪਣੇ ਆਪ ਨੂੰ ਬਦਲਣਗੇ, ਦਾ ਵਾਅਦਾ ਲੈਦੇਂ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਪ੍ਰਿਤ ਪਾਲ ਸਿੰਘ ਨੇ ਆਪਣਾ ਪ੍ਰਧਾਨਗੀ ਭਾਸ਼ਣ ਪੇਸ਼ ਕਰਦਿਆਂ ਪਤਵੰਤਿਆਂ ਨੂੰ ਭਰੋਸਾ ਦਵਾਇਆ ਕਿ ਯੂਨੀਵਰਸਿਟੀ ਇਸ ਪਰੇਸ਼ਾਨੀ ਨੂੰ ਰੋਕਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੂੰ ਆਪਣੇ ਬਜ਼ੁਰਗਾਂ ਵੱਲੋਂ ਕੀਤੀਆਂ ਗਲਤੀਆਂ ਨੂੰ ਸੁਧਾਰਨ ਲਈ ਪਹਿਲਕਦਮੀ ਕਰਨ ਦੀ ਲੋੜ ਹੈ, ਅਤੇ ਧਰਤੀ ਮਾਂ ਨੂੰ ਅਪਣਾ ਕੇ ਇਸ ਨੂੰ  ਹੋਰ ਟਿਕਾਊ ਸਥਾਨ ਬਣਾਉਣਾ ਦੇ ਯਤਨ ਕਰਨੇ ਚਾਹੀਦੇ ਹਨ।

ਪ੍ਰੋ: ਤੇਜਬੀਰ ਸਿੰਘ, ਡੀਨ ਫੈਕਲਟੀ ਆਫ਼ ਬੇਸਿਕ ਐਂਡ ਅਪਲਾਈਡ ਸਾਇੰਸ਼ਜ ਨੇ ਇਸ ਸਮਾਗਮ ਵਿੱਚ ਸ਼ਾਮਿਲ ਸਮੂਹ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕਰਦੇ ਹੋਏ ਇਸ ਪ੍ਰੋਗਰਾਮ ਦੇ ਸਫਲ ਅਯੋਜਨ ਲਈ ਵਿਭਾਗ ਦੇ ਸਮੂਹ ਫੈਕਲਟੀ ਮੈਬਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਯੂਨੀਵਰਸਿਟੀ ਦੇ ਐਨ.ਐਸ.ਐਸ. ਕੋਆਰਡੀਨੇਟਰ ਡਾ. ਹਰਨੀਤ ਬਿਲਿੰਗ, ਇੰਚਾਰਜ, ਸਿੱਖਿਆ ਵਿਭਾਗ ਦਾ ਵਿਸ਼ੈਸ਼ ਤੌਰ ਤੇ ਧੰਨਵਾਦ ਕੀਤਾ।

Spread the love

Leave a Reply

Your email address will not be published. Required fields are marked *

Back to top button