ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਅੱਜ ਤੋਂ ਸ਼ੁਰੂ
Ajay Verma ( The Mirror Time )
Fatehgarh Sahib
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਵਿਖੇ ਤਿੰਨ ਰੋਜ਼ਾ ਗੁਰਮਤਿ ਸਿੱਖਿਆ ਕੈਂਪ ਦੀ ਸ਼ੁਰੂਆਤ ਅੱਜ ਤੋਂ ਹੋਈ ਜਿਸ ਵਿੱਚ ਪੰਜਾਬ ਤੇ ਹਰਿਆਣੇ ਤੋਂ ਦੋ ਦਰਜਨ ਤੋਂ ਵੱਧ ਕਾਲਜਾਂ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਸ਼ਮੂਲੀਅਤ ਕੀਤੀ।
ਵਧੇਰੇ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ, ਪ੍ਰੋ. ਡਾ. ਅਜਾਇਬ ਸਿੰਘ ਬਰਾੜ ਨੇ ਦੱਸਿਆ ਕਿ ਇਹ ਕੈਂਪ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਗੁਰਬਾਣੀ, ਗੁਰਮਤਿ ਸਿਧਾਂਤ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।
ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਡਾ ਪ੍ਰਿਤਪਾਲ ਸਿੰਘ ਨੇ ਆਖਿਆ ਕਿ ਮੌਜੂਦਾ ਸਮਾਜਿਕ ਬੁਰਾਈਆਂ ਤੋਂ ਬਚਾਉਣ ਹਿੱਤ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਹਿਤ ਭਾਸ਼ਣ ਤੇ ਸਵਾਲ ਜਵਾਬ ਮੁਕਾਬਲੇ ਕਰਵਾਏ ਜਾ ਰਹੇ ਹਨ। ਵਿਦਿਆਰਥੀਆਂ ਨੂੰ ਦਸਤਾਰ ਤੇ ਦੁਮਾਲਾ ਸਜਾਉਣ ਅਤੇ ਗੱਤਕੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਅੱਜ ਦੇ ਮੁੱਖ ਵਕਤਾ ਪ੍ਰੋਫ਼ੈਸਰ ਹਰਪਾਲ ਸਿੰਘ ਪੰਨੂ ਚੇਅਰਪਰਸਨ, ਕੇਂਦਰੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਮੇਰੇ ਜਨਮ ਸਾਖੀ ਦੇ ਹਵਾਲੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ। ਡਾ ਸਿਕੰਦਰ ਸਿੰਘ, ਡੀਨ ਵਿਦਿਆਰਥੀ ਭਲਾਈ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਤੇ ਸਿੱਖਿਆ ਸੰਬੰਧੀ ਵਿਚਾਰ ਸਾਂਝੇ ਕੀਤੇ। ਅਜ ਪਹਿਲੇ ਦਿਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਭਾਈ ਭਗਵੰਤ ਸਿੰਘ ਧੰਘੇੜਾ, ਮੈਨੇਜਰ, ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਵਿਦਿਆਰਥੀਆਂ ਨੂੰ ਫਤਿਹਗੜ੍ਹ ਸਾਹਿਬ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਡਾ ਸੁਖਵਿੰਦਰ ਸਿੰਘ ਬਲਿੰਗ, ਡੀਨ ਅਕਾਦਮਿਕ ਮਾਮਲੇ ਨੇ ਪਹੁੰਚੇ ਵੱਖ ਵੱਖ ਕਾਲਜਾਂ ਦੇ ਪ੍ਰੋਫੈਸਰ ਸਾਹਿਬਾਨ, ਵਿਦਿਆਰਥੀਆਂ, ਵਿਦਵਾਨ ਸੱਜਣਾਂ ਤੇ ਮਹਿਮਾਨਾਂ ਦਾ ਸਵਾਗਤ ਤੇ ਧੰਨਵਾਦ ਕੀਤਾ।